ਅੰਮ੍ਰਿਤਸਰ/ਜਲੰਧਰ (ਸਰਬਜੀਤ, ਰਾਜੂ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਉਸ ਨੂੰ ਵੱਡੇ ਭਰਾ ਦੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਅਤੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਨਾਲ ਤਿੰਨ ਸਿੰਘਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਮਨਾਉਣ ਲਈ ਛੋਟੇ ਭਰਾ ਦਿੱਲੀ ਗੁਰਦੁਆਰਾ ਕਮੇਟੀ ਨੂੰ ਭਰਪੂਰ ਸਹਿਯੋਗ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਪੱਤਰ ਵਿਚ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਤਿੰਨ ਸ਼ਹੀਦਾਂ ਦੀ ਸ਼ਹਾਦਤ ਦਿੱਲੀ ਵਿਚ ਹੋਈ ਅਤੇ ਅੰਤਿਮ ਸਸਕਾਰ ਵੀ ਦਿੱਲੀ ਵਿਚ ਹੋਇਆ, ਇਸ ਵਾਸਤੇ ਇਹ ਪ੍ਰੋਗਰਾਮ ਦਿੱਲੀ ਵਿਚ ਮਨਾਉਣ ਦੀ ਜ਼ਿੰਮੇਵਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਣਦੀ ਹੈ। ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਪ੍ਰਧਾਨ ਧਾਮੀ ਨੂੰ ਚੇਤੇ ਕਰਵਾਇਆ ਕਿ ਸਾਲ 1999 ਵਿਚ ਖਾਲਸਾ ਪੰਥ ਦੇ ਤਿੰਨ ਸੌ ਸਾਲਾ ਸਾਜਨਾ ਦਿਵਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਗੁਰੂ ਅੰਗਦ ਦੇਵੇ ਜੀ ਦਾ 400 ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ, ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਵਿਖੇ ਅਤੇ 2008 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ 300 ਸਾਲਾ ਸਮਾਗਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਮਾਗਮਾਂ ਵਿਚ ਪੰਥ ਦੀਆਂ ਸਾਰੀਆਂ ਜਥੇਬੰਦੀਆਂ ਦੇ ਵਧ-ਚੜ੍ਹ ਕੇ ਸਹਿਯੋਗ ਦਿੱਤਾ। ਉਨ੍ਹਾਂ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਡੇ ਭਰਾ ਦੀ ਭੂਮਿਕਾ ਨਿਭਾਉਂਦੇ ਹੋਏ ਇਹ ਸਮਾਗਮ ਦਿੱਲੀ ਵਿਚ ਕਰਨ ਦੇ ਮਾਮਲੇ ਵਿਚ ਪਹਿਲ ਕਰੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਛੋਟੇ ਭਰਾ ਦੀ ਭੂਮਿਕਾ ਨਿਭਾਉਂਦੇ ਹੋਏ ਪ੍ਰੋਗਰਾਮਾਂ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਅਧਿਕਾਰੀਆਂ ਨੂੰ ਕਰ 'ਤੇ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦੀ ਕਿਸ਼ਤ ਕੀਤੀ ਜਾਰੀ
NEXT STORY