ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਮਲਹੋਤਰਾ ਪੈਲਸ ਨੇੜੇ ਦੋ ਲੁਟੇਰਿਆਂ ਨੇ ਦਾਤਰ ਦੀ ਨੋਕ 'ਤੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਨੂੰ ਲੁੱਟਣ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕੋਰੀਅਰ ਕੰਪਨੀ ਵਿਚ ਕੰਮ ਕਰਨ ਵਾਲੇ ਸੁਖਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸੋਮਵਾਰ ਨੂੰ ਆਪਣੀ ਕੰਪਨੀ ਦੀ ਕੋਰੀਅਰ ਦੀ ਡਿਲੀਵਰੀ ਕਰਨ ਲਈ ਹੁਸੈਨਪੁਰ ਰੋਡ 'ਤੇ ਆਇਆ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਟ੍ਰੈਫ਼ਿਕ ਮੁਲਾਜ਼ਮ ਦੀ ਕਰਤੂਤ! ਆਪ ਹੀ ਵੇਖ ਲਓ ਵੀਡੀਓ
ਇਸੇ ਦੌਰਾਨ ਮੋਟਰਸਾਈਕਲ 'ਤੇ 2 ਲੁਟੇਰੇ ਆਏ ਜਿਨ੍ਹਾਂ ਦਾਤਰ ਨਾਲ ਡਰਾ ਕੇ ਉਸ ਤੋਂ 17 ਹਜ਼ਾਰ ਦੀ ਨਕਦੀ, ਮੋਬਾਈਲ ਫ਼ੋਨ ਅਤੇ ਪਰਸ ਖੋਹ ਲਿਆ ਅਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰੋੜਾਂ ਦੀ 119 ਕਿੱਲੋ ਹੈਰੋਇਨ ਅਤੇ 21 ਕਿੱਲੋ ਅਫ਼ੀਮ ਨਸ਼ਟ
NEXT STORY