ਸੁਲਤਾਨਪੁਰ ਲੋਧੀ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ’ਤੇ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਆਦਿ ਬੰਦ ਕਰਨ ਦੇ ਪ੍ਰਸ਼ਾਸਨ ਆਦੇਸ਼ ਦੇਵੇ। ਇਹ ਮੰਗ ਬਾਬਾ ਬੀਰ ਸਿੰਘ ਇੰਟਰਪ੍ਰਾਈਜਜ਼ ਆਰ. ਸੀ. ਐੱਫ਼. ਦੇ ਐੱਮ. ਡੀ. ਗੁਰਦਿਆਲ ਸਿੰਘ ਠੱਟਾ (ਪ੍ਰਧਾਨ), ਨੰਬਰਦਾਰ ਜੋਗਾ ਸਿੰਘ ਕਾਲੇਵਾਲ ਸੀਨੀਅਰ ਆਗੂ, ਬਲਕਾਰ ਸਿੰਘ ਢਿੱਲੋਂ ਐੱਮ. ਡੀ. ਨਿਊ ਢਿੱਲੋਂ ਫਾਇਨਾਂਸ ਕੰਪਨੀ ਸੁਲਤਾਨਪੁਰ ਲੋਧੀ, ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਸੀਨੀਅਰ ਯੂਥ ਆਗੂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਕਰਦੇ ਅਪੀਲ ਕੀਤੀ ਕਿ ਦੇਸ਼-ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਇਤਿਹਾਸਕ ਨਗਰੀ ਵਿਖੇ ਪ੍ਰਕਾਸ਼ ਪੁਰਬ 'ਤੇ ਲੱਖਾਂ ਸ਼ਰਧਾਲੂ ਆ ਰਹੇ ਹਨ ਅਤੇ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੋਇਆ ਹੈ। 
ਇਹ ਵੀ ਪੜ੍ਹੋ: ਫਿਲੌਰ ਦੇ ਸਾਬਕਾ SHO ਭੂਸ਼ਣ ਕੁਮਾਰ 'ਤੇ ਹੋਵੇਗੀ ਵੱਡੀ ਕਾਰਵਾਈ! ਹੋਰ ਅਧਿਕਾਰੀ ਵੀ ਰਡਾਰ 'ਤੇ

ਇਸ ਲਈ ਜ਼ਰੂਰੀ ਹੈ ਕਿ ਸ਼ਰਾਬ ਅਤੇ ਮੀਟ ਵਾਲੀਆਂ ਦੁਕਾਨਾਂ, ਠੇਕੇ ਪਵਿੱਤਰ ਨਗਰੀ ਦੀ ਹਦੂਦ ਵਿਚੋਂ ਪ੍ਰਕਾਸ਼ ਪੁਰਬ ਜੋੜ ਮੇਲੇ 'ਤੇ 2 ਨਵੰਬਰ ਤੋਂ 6 ਨਵੰਬਰ ਤੱਕ ਬੰਦ ਰੱਖੇ ਜਾਣ ਤਾਂ ਜੋ ਕੋਈ ਮਾਹੌਲ ਖ਼ਰਾਬ ਨਾ ਹੋਵੇ। ਜਥੇ. ਗੁਰਦਿਆਲ ਸਿੰਘ ਅਤੇ ਜੋਗਾ ਸਿੰਘ ਮੋਮੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਪਵਿੱਤਰ ਨਗਰੀ ਦੀ ਸਾਫ਼-ਸਫ਼ਾਈ ਕਰਵਾਉਣ ਤੇ ਸ਼ਹਿਰ ਅੰਦਰਲੀਆਂ ਸੜਕਾਂ ਵਿਚ ਪੁੱਟੇ ਹੋਏ ਖੱਡੇ ਦਿਨ-ਰਾਤ ਕਰਕੇ ਭਰਵਾਉਣ ਦੀ ਅਪੀਲ ਕੀਤੀ ।
ਇਹ ਵੀ ਪੜ੍ਹੋ: ਜਲੰਧਰ 'ਚ ਸੁਨਿਆਰੇ ਦੀ ਦੁਕਾਨ 'ਤੇ ਹੋਈ ਡਕੈਤੀ ਮਾਮਲੇ 'ਚ ਨਵਾਂ ਮੋੜ! ਮੁਲਜ਼ਮਾਂ ਦੀ ਹੋਈ ਪਛਾਣ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
4 ਨਵੰਬਰ ਨੂੰ ਅੰਮ੍ਰਿਤਸਰ ਤੋਂ ਪਾਕਿ ਲਈ ਰਵਾਨਾ ਹੋਵੇਗਾ ਜਥਾ, SGPC ਨੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ
NEXT STORY