ਪਟਿਆਲਾ (ਬਿਊਰੋ) : ਅੱਜ ਜਥੇਦਾਰ ਸੁਖਜੀਤ ਸਿੰਘ ਬਘੌਰ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਤਖ਼ਤ ਸਚਖੰਡ ਹਜ਼ੂਰ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਨਾਂਦੇੜ ਨੂੰ ਰੇਲਵੇ ਵਿਭਾਗ ਵੱਲੋਂ ਇੱਕ ਟਾਈਮ ਹੋਰ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਦੀ ਜਾਣਕਾਰੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪ੍ਰੈਸ ਨਾਲ ਸਾਂਝੀ ਕਰਨ ਉਪਰੰਤ ਕਿਹਾ ਇਸ ਦੇ ਸਬੰਧਤ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬ ਦੇ ਮੈਂਬਰ ਪਾਰਲੀਮੈਂਟ ਵਲੋਂ ਵੀ ਰੇਲਵੇ ਵਿਭਾਗ ਨੂੰ ਲਿਖਿਆ ਗਿਆ ਸੀ ਪਰ ਰੇਲਵੇ ਵਿਭਾਗ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਪ੍ਰਸ਼ਾਸਕ ਡਾਕਟਰ ਵਿਜੇ ਸਤਬੀਰ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਆਵਾਜਾਈ ਬਹੁਤ ਵਧ ਗਈ ਹੈ। ਜਿਸ ਕਰਕੇ ਸੰਗਤਾਂ ਨੂੰ ਟਿਕਟਾਂ ਮਿਲਣ ’ਚ ਭਾਰੀ ਦਿੱਕਤ ਪੇਸ਼ ਆ ਰਹੀ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਟਿਕਟਾਂ ਨਾਂ ਮਿਲਣ ਕਰਕੇ ਬਹੁਤ ਸਾਰੀਆਂ ਸੰਗਤਾਂ ਸਚਖੰਡ ਦੇ ਦਰਸ਼ਨਾਂ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਸਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਇੱਕ ਟ੍ਰੇਨ ਹੋਰ ਚਲਾਉਣ ਦੀ ਮੰਗ ਪ੍ਰਤੀ ਗੁਰਦੁਆਰਾ ਸਚਖੰਡ ਬੋਰਡ ਗੁਰਦੁਆਰਾ ਸ੍ਰੀ ਲੰਗਰ ਸ੍ਰੀ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਮੰਗ ਕੀਤੀ ਗਈ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਵਲੋਂ ਜੋ ਪੱਤਰ ਵਿਹਾਰ ਦਿੱਲੀ ਵਿਖੇ ਰੇਲਵੇ ਵਿਭਾਗ ਨੂੰ ਦਿਤੇ ਗਏ ਹਨ, ਇਨ੍ਹਾਂ ਦੀ ਜਾਣਕਾਰੀ ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾਕਟਰ ਵਿਜੇ ਸਤਬੀਰ ਸਿੰਘ ਨੂੰ ਸੌਂਪ ਦਿਆਂ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪੰਜਾਬ ਦੇ ਸਾਰੇ ਪੁਲਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ’ਤੇ : ਸਿਬਿਨ ਸੀ
ਇਸ ਸਬੰਧੀ ਰੇਲਵੇ ਵਿਭਾਗ ਦੇ ਹਾਈ ਲੈਵਲ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਸਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀ ਟ੍ਰੇਨ ਦੇ ਰੁਟ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ। ਇਸ ਤੋਂ ਇਲਾਵਾ ਜੋ ਟ੍ਰੇਨ ਸ਼੍ਰੀ ਗੰਗਾਨਗਰ ਰਾਜਸਥਾਨ ਤੋਂ ਹਜ਼ੂਰ ਸਾਹਿਬ ਨਾਂਦੇੜ ਨੂੰ ਚਲਦੀਆਂ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਜੰਮੂ ਤਵੀ ਐਕਸਪ੍ਰੈਸ ਟ੍ਰੇਨ ਹਫ਼ਤੇ ’ਚ ਇੱਕ ਵਾਰ ਹਜ਼ੂਰ ਸਾਹਿਬ ਨੂੰ ਚਲਦੀ ਹੈ, ਉਸ ਨੂੰ ਵੀ ਰੈਗੂਲਰ ਕਰਨ ’ਤੇ ਰੇਲਵੇ ਵਿਭਾਗ ’ਤੇ ਜ਼ੋਰ ਪਾਇਆ ਜਾਵੇ। ਆਖਿਰ ’ਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਜੋ ਸਚਖੰਡ ਐਕਸਪ੍ਰੈਸ ਟ੍ਰੇਨ, ਜੋ ਹਜ਼ੂਰ ਸਾਹਿਬ ਨਾਂਦੇੜ ਨੂੰ ਚਲਦੀ ਹੈ। ਉਸ ’ਚ ਸਫ਼ਾਈ ਅਤੇ ਬਹੁਤ ਮਹੀਨਿਆਂ ਤੋਂ ਸਮੇਂ ਤੋਂ ਹਜ਼ੂਰ ਸਾਹਿਬ ਲੇਟ ਪਹੁੰਚਣ ਦੇ ਕਾਰਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਦੇ ਸ਼ਬਦ ’ਚ ਰੇਲਵੇ ਦੇ ਡਿਵੀਜ਼ਨ ਮੈਨੇਜਰ ਰੇਲਵੇ ਨਾਂਦੇੜ ਅਤੇ ਫਿਰੋਜ਼ਪੁਰ ਡਿਵੀਜ਼ਨ ਮੈਨੇਜਰ ਰੇਲਵੇ ਨਾਲ ਰਾਬਤਾ ਕਾਇਮ ਕਰਕੇ ਇਸ ਸਚਖੰਡ ਐਕਸਪ੍ਰੈਸ ਟ੍ਰੇਨ ਨੂੰ ਸਮੇਂ ਸਿਰ ਆਪਣੇ ਟਾਇਮ ਟੇਬਲ ’ਤੇ ਪਹੁੰਚ ਕਰਨ ਲਈ ਕਿਹਾ ਜਾਵੇ।
ਇਹ ਵੀ ਪੜ੍ਹੋ : ਡੀ. ਸੀ. ਵਲੋਂ ਚੋਣਾਂ ਦੌਰਾਨ ਨਗਦੀ ਤੇ ਹੋਰ ਸਮੱਗਰੀ ਨੂੰ ਜ਼ਬਤ ਮਾਮਲਿਆਂ ਦੇ ਨਿਪਟਾਰੇ ਲਈ ਕਮੇਟੀ ਦਾ ਗਠਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ ’ਚ ਜ਼ਖਮੀ ਔਰਤ ਦੀ ਮੌਤ, ਮੁਕੱਦਮਾ ਦਰਜ
NEXT STORY