ਫਿਰੋਜ਼ਪੁਰ/ਮਾਨਸਾ (ਜ. ਬ., ਜੱਸਲ) - ਕੇਂਦਰ ਸਰਕਾਰ ਦੇ ਅੱਗੇ ਰੱਖੀਆਂ ਗਈਆਂ ਮੰਗਾਂ ਨੂੰ ਮਨਵਾਉਣ ਲਈ ਰਾਜ ਦੀਆਂ ਕਿਸਾਨ ਜਥੇਬੰਦੀਆਂ ਐਤਵਾਰ ਨੂੰ 4 ਘੰਟੇ ਰੇਲ ਦਾ ਚੱਕਾ ਜਾਮ ਕਰਨ ਜਾ ਰਹੀਆਂ ਹਨ। ਇਸ ਸਬੰਧੀ ਏ. ਡੀ. ਜੀ. ਪੀ. ਪੰਜਾਬ ਨੇ ਸਿਵਲ, ਪੁਲਸ ਅਤੇ ਰੇਲਵੇ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਧਰਨੇ ਵਾਲੀਆਂ ਜਗ੍ਹਾ ’ਤੇ ਪੂਰੀ ਨਿਗਰਾਨੀ ਰੱਖਣ ਅਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਇਸ ਪੱਤਰ ਰਾਹੀਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜਾਣੂ ਕਰਵਾਇਆ ਗਿਆ ਹੈ ਕਿ ਫ਼ਸਲਾਂ ’ਤੇ ਐੱਮ. ਐੱਸ. ਪੀ. ਦੀ ਗਰੰਟੀ, ਕਿਸਾਨਾਂ ’ਤੇ ਦਰਜ ਸਾਰੇ ਮਾਮਲੇ ਰੱਦ ਕਰਵਾਉਣ, ਅਗਨੀਪੱਥ ਯੋਜਨਾ, ਰਾਜਸਥਾਨ ਕੈਨਾਲ ਪ੍ਰਾਜੈਕਟ ਦੇ ਵਿਰੋਧ ’ਚ ਰਾਜ ਦੀਆਂ ਕਿਸਾਨ ਜਥੇਬੰਦੀਆਂ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਚਾਰ ਘੰਟੇ ਤੱਕ ਰੇਲ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਲੜੀ ’ਚ ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਅਬੋਹਰ, ਪਟਿਆਲਾ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਜਲੰਧਰ ਸ਼ਹਿਰ, ਜਲੰਧਰ ਛਾਉਣੀ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ, ਮਾਨਸਾ, ਮੁਕਤਸਰ, ਲੁਧਿਆਣਾ, ਖੰਨਾ, ਰੋਪੜ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਆਦਿ ਸਟੇਸ਼ਨਾਂ ’ਤੇ ਰੇਲਾਂ ਰੋਕੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਕੁਝ ਜਥੇਬੰਦੀਆਂ ਵਲੋਂ ਮੋਹਾਲੀ, ਲੁਧਿਆਣਾ ਅਤੇ ਤਰਨਤਾਰਨ ’ਚ ਸੜਕ ਰਸਤਾ ਰੋਕਣ ਦੀ ਵੀ ਸੂਚਨਾ ਹੈ।
ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼
ਸਰਹੱਦ ਨੇੜੇ ਫਿਰ ਦਿਸਿਆ ਡਰੋਨ, BSF ਨੇ ਕੀਤੀ ਫਾਇਰਿੰਗ
NEXT STORY