ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ਼ ਪੰਜਾਬ ਦੇ ਕਈ ਮੰਤਰੀ ਲਾਮਬੰਦ ਹੋ ਗਏ ਹਨ। ਇਨ੍ਹਾਂ ਵਿਚ ਨਵਾਂ ਨਾਮ ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਗੁਰਪ੍ਰੀਤ ਸਿੰਘ ਕਾਂਗੜ ਦਾ ਜੁੜ ਗਿਆ ਹੈ। ਇਸ ਤੋਂ ਪਹਿਲਾਂ ਸੁੰਦਰ ਸ਼ਾਮ ਅਰੋੜਾ, ਸਾਧੂ ਸਿੰਘ ਧਰਮਸੌਤ ਤੇ ਇਕ ਹੋਰ ਮੰਤਰੀ ਨੇ ਹਾਈਕਮਾਨ ਨੂੰ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ। ਲਾਮਬੰਦ ਹੋਏ ਮੰਤਰੀਆਂ ਨੇ ਕਿਹਾ ਕਿ ਸਿੱਧੂ ਤੇ ਰਾਜ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਕਿ ਆਮ ਆਦਮੀ ਪਾਰਟੀ ਜਾਂ ਭਾਰਤੀ ਜਨਤਾ ਪਾਰਟੀ ਦੇ ਵਿਚਾਲੇ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵਲੋਂ ਮੁੱਖ ਮੰਤਰੀ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿਚ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿਚ ਸਮੱਸਿਆ ਪੈਦਾ ਕਰਨ ਲਈ ‘ਆਪ’ ਜਾਂ ਭਾਜਪਾ ਆਗੂਆਂ ਵਲੋਂ ਉਕਸਾ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਵਲੋਂ ਸੂਬਾ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਖਿਲਾਫ਼ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਖ਼ਿਲਾਫ਼ ਸਾਜਿਸ਼ ਦਾ ਹੀ ਅੰਦਾਜ਼ਾ ਲੱਗਦਾ ਹੈ।
ਇਹ ਵੀ ਪੜ੍ਹੋ : ਚੋਣ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਕਾਂਗਰਸੀ : ਚੀਮਾ
ਮੁੱਖ ਮੰਤਰੀ ਖ਼ਿਲਾਫ਼ ਸਿੱਧੇ ਸਿਆਸੀ ਮੈਦਾਨ ਵਿਚ ਆਉਣ ਸਿੱਧੂ
ਮੰਤਰੀਆਂ ਨੇ ਕਿਹਾ ਕਿ ਸਿੱਧੂ ਨੂੰ ਮੁੱਖ ਮੰਤਰੀ ਖਿਲਾਫ਼ ਜਨਤਕ ਤੌਰ ’ਤੇ ਭੜਾਸ ਕੱਢਣ ਦੀ ਬਜਾਏ ਸਿੱਧੇ ਚੋਣ ਮੈਦਾਨ ਵਿਚ ਆਉਣਾ ਚਾਹੀਦਾ ਹੈ। ਮੰਤਰੀਆਂ ਨੇ ਕਿਹਾ ਕਿ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਛੱਡ ਦੇਵੇ ਅਤੇ ਮੁੱਖ ਮੰਤਰੀ ਦੇ ਵਿਰੁੱਧ ਅਖਾੜੇ ਵਿਚ ਆਵੇ, ਜੇਕਰ ਉਸ ਨੂੰ ਸੱਚਮੁੱਚ ਆਪਣੀ ਸਿਆਸੀ ਸ਼ਕਤੀ ’ਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਵਿਰੁੱਧ ਸ਼ਬਦੀ ਹਮਲੇ ਕਰਨ ਪਿੱਛੇ ਉਨ੍ਹਾਂ ਦਾ ਮਕਸਦ ਰਾਜਨੀਤਕ ਰਸੂਖ ਵਧਾਉਣਾ ਜਾਂ ਪ੍ਰਸਿੱਧੀ ਹਾਸਲ ਕਰਨਾ ਹੀ ਹੋ ਸਕਦਾ।
ਇਹ ਵੀ ਪੜ੍ਹੋ : ਕਿਸਾਨੀ ਲਹਿਰ ’ਚ ਹੋਇਆ ਗੈਂਗਰੇਪ, ਦੋਸ਼ੀਆਂ ਨੂੰ ਮਿਲੇ ਮੌਤ ਦੀ ਸਜ਼ਾ : ਅਸ਼ਵਨੀ ਸ਼ਰਮਾ
ਰਾਜ ਵਿਚ ਚੋਣਾਂ ਹੋਣ ਵਾਲੀਆਂ ਹਨ, ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ
ਪਹਿਲਾਂ ਤਿੰਨ ਕੈਬਨਿਟ ਮੰਤਰੀਆਂ ਵਲੋਂ ਸਿੱਧੂ ਖ਼ਿਲਾਫ਼ ਜਵਾਬੀ ਕਾਰਵਾਈ ਸ਼ੁਰੂ ਕਰਨ ਦੇ ਦੋ ਦਿਨਾਂ ਬਾਅਦ ਇਕ ਸਾਂਝੇ ਬਿਆਨ ਵਿੱਚ ਅੱਜ ਚਾਰ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਕ ਪਾਰਟੀ ਵਲੋਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਉਹ ਵੀ ਉਸ ਸਮੇਂ ਜਦੋਂ ਸੂਬੇ ਵਿਚ ਚੋਣਾਂ ਹੋਣ ਵਾਲੀਆਂ ਹੋਣ। ਉਹਨਾਂ ਕਿਹਾ, ‘ਉਸ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਕਾਂਗਰਸ ਵਿਚ ਉਸ ਦੀ ਲਗਾਤਾਰ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿਚ ਗੜ੍ਹਬੜ ਪੈਦਾ ਕਰ ਰਹੀ ਹੈ ਅਤੇ ਚੋਣਾਂ ਦੀ ਤਿਆਰੀ ਦੇ ਮਹੱਤਵਪੂਰਨ ਕੰਮ ਤੋਂ ਧਿਆਨ ਭਟਕਾ ਰਹੀ ਹੈ। ਸਿੱਧੂ ਦੇ ਵਿਵਾਦਪੂਰਨ ਬਿਆਨਾਂ ਦੇ ਰਿਕਾਰਡ ਵੱਲ ਇਸ਼ਾਰਾ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਸਪੱਸ਼ਟ ਤੌਰ ’ਤੇ ਆਪਣੇ ਲਈ ਬੱਲੇਬਾਜ਼ੀ ਕਰਦੇ ਹੋਏ ਪ੍ਰਤੀਤ ਹੁੰਦੇ ਹਨ ਅਤੇ ਉਸ ਵਿਚ ਟੀਮ ਭਾਵਨਾ ਦੀ ਘਾਟ ਹੈ। ਇਹ ਉਹ ਗੁਣ ਹੈ, ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਖੇਤਰ ਵਿਚ ਇਕ ਤੋਂ ਵੱਧ ਵਾਰ ਉਜਾਗਰ ਕੀਤਾ। ਵਿਧਾਇਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਜਿਸ ਥਾਲੀ ਵਿਚ ਖਾਣਾ, ਉਸੇ ਵਿਚ ਛੇਕ ਕਰਨ ਦੀ ਉਸ ਦੀ ਆਦਤ ਕਾਰਨ ਉਸ ਨੇ ਆਪਣੀ ਸਾਬਕਾ ਪਾਰਟੀ ਵਿਚ ਆਪਣੀ ਅਹਿਮੀਅਤ ਗੁਆ ਲਈ ਹੈ। ਪਾਰਟੀ ਵਲੋਂ ਪੰਜਾਬ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿਚ ਰੁੱਝੇ ਹੋਣ ਅਤੇ ਸੂਬਾ ਸਰਕਾਰ ਖਤਰਨਾਕ ਕੋਵਿਡ ਸੰਕਟ ਨਾਲ ਜੂਝਣ ਸਮੇਂ ਕਾਂਗਰਸ ਪਾਰਟੀ ਵਿਚ ਉਸ ਦੀ ਥਾਂ ਬਣਾਈ ਰੱਖਣ ਪਿੱਛੇ ਦਲੀਲ ’ਤੇ ਸਵਾਲ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਉਹ ਇਕ ਮੁਸੀਬਤ ਤੋਂ ਇਲਾਵਾ ਕੁਝ ਨਹੀਂ ਹੈ, ਜੋ ਇੰਨੇ ਸਾਲਾਂ ਦੌਰਾਨ ਪੰਜਾਬ ਵਿਚ ਕਾਂਗਰਸ ਅਤੇ ਸੂਬਾ ਸਰਕਾਰ ਲਈ ਯੋਗਦਾਨ ਪਾਉਣ ਵਿਚ ਅਸਫ਼ਲ ਰਿਹਾ ਹੈ।
ਇਹ ਵੀ ਪੜ੍ਹੋ : ਘੁਮਾਣ ’ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ‘ਕੋਰੋਨਾ’ ਕਾਰਨ ਮੌਤ, ਦਹਿਸ਼ਤ 'ਚ ਲੋਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਅੱਜ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਫੜ੍ਹਨਗੇ ਅਕਾਲੀ ਦਲ ਦਾ ਪੱਲਾ
NEXT STORY