ਚੰਡੀਗੜ੍ਹ (ਰਣਬੀਰ) - ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਅਧਿਆਪਕ ਜਥੇਬੰਦੀ ਨਾਲ ਸੰਬੰਧਤ ਕੁਝ ਕੱਚੇ ਅਧਿਆਪਕ ਅੱਜ ਸਵੇਰੇ ਖਰੜ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਲੱਗੇ ਮੋਬਾਇਲ ਟਾਵਰ ਉਤੇ ਚੜ੍ਹ ਗਏ। ਟਾਵਰ ’ਤੇ ਚੜ੍ਹੇ ਕੱਚੇ ਅਧਿਆਪਕਾਂ ’ਚ ਰੰਜਨਾ ਕੁਮਾਰੀ ਹੁਸ਼ਿਆਰਪੁਰ, ਹਰਪ੍ਰੀਤ ਕੌਰ ਜਲੰਧਰ, ਗੁਰਬਿੰਦਰ ਸਿੰਘ ਗੁਰਦਾਸਪੁਰ, ਨਿਸ਼ਾਂਤ ਕਪੂਰਥਲਾ ਤੋਂ ਸ਼ਾਮਲ ਹਨ। ਇਸ ਗੱਲ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਟਾਵਰ ਵਾਲੇ ਏਰੀਆ ਵਿਚ ਪੁਲਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਟਾਵਰ ’ਤੇ ਚੜ੍ਹੀਆਂ ਮਹਿਲਾ ਮੁਲਾਜ਼ਮਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਆਪ ਨੂੰ ਇਕ ਪਾਸੇ ਗਰੀਬਾਂ ਦਾ ਮਸੀਹਾ ਆਖ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਹੱਕਾਂ ਲਈ ਟਾਵਰਾਂ ਉਤੇ ਆਪਣੀ ਜਾਨ ਦੀ ਬਾਜ਼ੀ ਲਗਾ ਰਹੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਚੰਡੀਗੜ੍ਹ ਵਿੱਚ ਵੀ ਇੱਕ ਅਧਿਆਪਕ ਟਾਵਰ ਤੇ ਚੜ੍ਹ ਗਿਆ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਸੀ ਕਿ ਟਾਵਰਾਂ ’ਤੇ ਚੜ੍ਹਨ ਵਾਲੇ ਮੁਲਾਜ਼ਮਾਂ ‘ਤੇ ਪਰਚੇ ਦਰਜ ਕੀਤੇ ਜਾਣਗੇ। ਟਾਵਰ ਉਤੇ ਚੜ੍ਹੇ ਇਨ੍ਹਾਂ ਅਧਿਆਪਕਾਂ ਵਲੋਂ ਆਪਣੇ ਸਾਥੀ ਮੁਲਾਜ਼ਮਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ
NEXT STORY