ਬਟਾਲਾ/ਸ੍ਰੀ ਹਰਗੋਬਿੰਦਪੁਰ, (ਬੇਰੀ, ਬਾਬਾ, ਬੱਬੂ, ਰਮੇਸ਼)- ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਵੱਲੋਂ ਸ੍ਰੀ ਹਰਗੋਬਿੰਦਪੁਰ ਸਬ ਤਹਿਸੀਲ ਵਿਖੇ ਖੁਸ਼ਵੰਤ ਸਿੰਘ ਚੀਮਾ, ਚੈਂਚਲ ਸਿੰਘ ਚੀਮਾ ਖੁੱਡੀ ਤੇ ਦਿਲਬਾਗ ਸਿੰਘ ਘੁਮਾਣ ਦੀ ਸਾਂਝੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਤਹਿਸੀਲ ਸਕੱਤਰ ਸੁਰਜੀਤ ਸਿੰਘ ਘੁਮਾਣ ਅਤੇ ਸੂਬੇਦਾਰ ਰਸ਼ਪਾਲ ਸਿੰਘ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਖੇਤੀ ਮੋਟਰਾਂ 'ਤੇ ਮੀਟਰ ਲਾ ਕੇ ਬਿੱਲ ਲਾਉਣ ਦੀ ਤਿਆਰੀ ਕਰ ਰਹੀ ਹੈ ਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸਬਸਿਡੀਆਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀਆਂ ਪਾਉਣ ਨਾਲ ਕਿਸਾਨਾਂ 'ਤੇ ਹੋਰ ਮਾਰੂ ਪ੍ਰਭਾਵ ਪਵੇਗਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਪ੍ਰਧਾਨ ਖੁਸ਼ਵੰਤ ਸਿੰਘ ਨੇ ਲੋਕਾਂ ਦੇ ਜਮਹੂਰੀ ਹੱਕਾਂ ਉੱਤੇ ਪਾਬੰਦੀ ਲਾਉਣ ਵਾਲੇ ਕਾਲੇ ਕਾਨੂੰਨ ਪਕੋਕਾ ਦੀ ਨਿਖੇਧੀ ਕੀਤੀ ਤੇ 17 ਫਰਵਰੀ ਨੂੰ ਜਲੰਧਰ ਵਿਖੇ ਪਕੋਕਾ ਨੂੰ ਰੱਦ ਕਰਵਾਉਣ ਲਈ ਹੋਣ ਵਾਲੀ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦੀ ਕਿਸਾਨਾਂ ਨੂੰ ਅਪੀਲ ਕੀਤੀ। ਉਕਤ ਆਗੂਆਂ ਨੇ ਨਾਇਬ ਤਹਿਸੀਲਦਾਰ ਸ੍ਰੀ ਹਰਗੋਬਿੰਦਪੁਰ ਅਮਰਜੀਤ ਸਿੰਘ ਨੂੰ ਮੰਗ-ਪੱਤਰ ਵੀ ਦਿੱਤਾ।
ਸਕੂਲ 'ਚ ਅਧਿਆਪਕ ਨਹੀਂ ਕਰ ਸਕਣਗੇ ਮੋਬਾਇਲ ਦਾ ਇਸਤੇਮਾਲ
NEXT STORY