ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ)- ਅੱਜ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਗੁਰੂ ਨਾਨਕ ਪਾਰਕ ਵਿਖੇ ਰੋਸ ਮੁਜ਼ਾਹਰਾ ਕਰ ਕੇ ਸਰਕਾਰੀ ਅਦਾਰਿਆਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਲਈ ਆਵਾਜ਼ ਬੁਲੰਦ ਕੀਤੀ ਗਈ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਅਾਂ ਪ੍ਰਕਾਸ਼ ਸਿੰਘ, ਅਮਰਜੀਤ ਸ਼ਾਸਤਰੀ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ, ਅਨੇਕ ਚੰਦ ਪਾਹਡ਼ਾ ਅਤੇ ਰੂਪ ਸਿੰਘ ਦੀਨਾਨਗਰ ਆਦਿ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਵਰਕਚਾਰਜ ਕਾਮਿਆਂ ਸਮੇਤ ਵੱਖ-ਵੱਖ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਆਗੂਆਂ ਨੇ ਜ਼ਿਲਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜ ਕੇ ਕਿਹਾ ਕਿ ਆਸ਼ਾ ਵਰਕਰਾਂ, ਮਿੱਡ-ਡੇਅ ਮੀਲ ਵਰਕਰਾਂ ਅਤੇ ਪਾਰਟ ਟਾਈਮ ਸਫਾਈ ਵਰਕਰਾਂ ਨੂੰ ਪ੍ਰਤੀ ਮਹੀਨਾ 8403 ਰੁਪਏ ਅਤੇ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਨੂੰ 18 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਫੈਸਲਾ ਕਰੇ। ਇਸ ਦੇ ਨਾਲ ਹੀ 27 ਹਜ਼ਾਰ ਕੱਚੇ/ਠੇਕਾ ਮੁਲਾਜ਼ਮਾਂ ਨੂੰ 3 ਸਾਲ ਦੀ ਸੇਵਾ ਪੂਰੀ ਹੋਣ ’ਤੇ ਪੱਕਾ ਕਰਨ ਦਾ ਨੋਟੀਫਿਕੇਸ਼ਨ ਲਾਗੂ ਕਰ ਕੇ ਉਨ੍ਹਾਂ ਨੂੰ ਪੂਰੀਆਂ ਤਨਖ਼ਾਹਾਂ ਦੇਣ ਦੀ ਮੰਗ ਕੀਤੀ।
ਆਗੂਆਂ ਨੇ ਆਊਟ ਸੋਰਸਿੰਗ ਭਰਤੀ ਬੰਦ ਕਰ ਕੇ ਰੈਗੂਲਰ ਭਰਤੀ ਕਰਨ, ਸਕੂਲਾਂ/ਦਫ਼ਤਰਾਂ ’ਚ ਦਰਜਾ ਚਾਰ ਕਰਮਚਾਰੀਆਂ ਦੀਆਂ ਅਸਾਮੀਆਂ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਡੀ. ਏ. ਦੀਆਂ ਕਿਸ਼ਤਾਂ ਦੇਣ ਸਮੇਤ ਵੱਖ-ਵੱਖ ਮੰਗਾਂ ਤੁਰੰਤ ਮੰਨਣÎ ਦੀ ਅਪੀਲ ਕੀਤੀ। ਆਗੂਆਂ ਨੇ ਅੰਮ੍ਰਿਤਸਰ ’ਚ ਮੁਅੱਤਲ ਕੀਤੇ 5 ਅਧਿਆਪਕਾਂ ਅਤੇ ਡਾਇਟਾਂ ’ਚ ਕੰਮ ਕਰ ਰਹੇ ਲੈਕਚਰਾਰਾਂ ਦੀਆਂ ਬਦਲੀਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਕਲਰਕਾਂ ਦੀਆਂ ਬਦਲੀਆਂ ਦੇ ਸਬੰਧ ’ਚ ਸਰਕਾਰ ਦੀ ਨਿੰਦਾ ਕਰਦਿਆਂ ਇਹ ਫੈਸਲੇ ਵਾਪਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਬਲਵੰਤ ਸਿੰਘ ਨਡ਼ਾਂਵਾਲੀ, ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ ਕੋਹਾਲੀ, ਰਜਨੀ ਪਠਾਨਕੋਟ, ਉਪਕਾਰ ਸਿੰਘ ਵਡਾਲਾ ਬਾਂਗਰ, ਮਨੀਸ਼ ਕੁਮਾਰ, ਸੁਰੇਸ਼ ਕੁਮਾਰ, ਵਰਗਸ ਸਲਾਮਤ, ਕਰਨੈਲ ਸਿੰਘ ਚਿੱਟੀ, ਅਨੋਖ ਸਿੰਘ ਘੋਡ਼ੇਵਾਹ, ਹਰਦੇਵ ਸਿੰਘ ਅਤੇ ਬਲਵਿੰਦਰ ਕੌਰ ਅਲੀਸ਼ੇਰ ਆਦਿ ਬੁਲਾਰਿਆਂ ਨੇ ਵੀ ਆਸ਼ਾ ਵਰਕਰਾਂ, ਮਿੱਡ-ਡੇਅ ਮੀਲ ਵਰਕਰਾਂ ਨੂੰ 12 ਮਹੀਨਿਅਾਂ ਦੀ ਤਨਖਾਹ ਦੇਣ ਅਤੇ ਮੁਲਾਜ਼ਮਾਂ ਦੀ ਛਾਂਟੀ ਰੋਕਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਕੀਤਾ ਗਿਆ ਤਾਂ ਸਤੰਬਰ ਦੇ ਪਹਿਲੇ ਹਫਤੇ ਅੰਮ੍ਰਿਤਸਰ ਵਿਖੇ ਮਾਝਾ ਜ਼ੋਨ ਦੀ ਵੱਡੀ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਮਨੀ, ਕਾਂਤਾ ਭੁੱਲਰ, ਅਮਰਜੀਤ ਕੌਰ, ਬਲਰਾਜ ਸਿੰਘ, ਆਂਚਲ, ਰਮਿੰਦਰ ਕੌਰ, ਚਰਨਜੀਤ ਸਿੰਘ, ਜਸਪ੍ਰੀਤ ਕੌਰ, ਕਮਲਜੀਤ ਬਟਾਲਾ, ਜੀਤ ਰਾਮ, ਗਾਇਤਰੀ ਸ਼ਰਮਾ, ਡਾ. ਸਤਿੰਦਰ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।
ਵਿਦਿਆਰਥੀਆਂ ਵੱਲੋਂ 13 ਨੂੰ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ ਦੇਣ ਦਾ ਐਲਾਨ
NEXT STORY