ਭਿੱਖੀਵਿੰਡ (ਅਮਨ, ਸੁਖਚੈਨ) : ਪਿੰਡ ਦਿਆਲਪੁਰਾ ਦੇ ਅੱਡੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਜਸਪਾਲ ਸਿੰਘ, ਸਰੂਪ ਸਿੰਘ ਅਤੇ ਬਲਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਅਤੇ ਬਲਦੇਵ ਸਿੰਘ ਅਹਿਮਦਪੁਰ ਨੇ ਕਿਹਾ ਕਿ ਸੰਯੁਕਤ ਮੋਰਚਾ ਤਰਨਤਾਰਨ ਲੰਮੇ ਸਮੇਂ ਤੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਚਾਲੂ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਬਜਾਏ 17 ਕਿਸਾਨਾਂ ਨੂੰ ਜੇਲ ਵਿਚ ਬੰਦ ਕਰ ਦਿੱਤਾ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਵਿਸ਼ਵਾਸ ਦਿਵਾਇਆ ਕਿ ਖੰਡ ਮਿੱਲ ਚਾਲੂ ਕਰਵਾਉਣ ਦੀ ਜੱਦੋ-ਜਹਿਦ ਵਿਚ ਸੰਯੁਕਤ ਮੋਰਚਾ ਪੰਜਾਬ ਹਰ ਤਰ੍ਹਾਂ ਦੀ ਮਦਦ ਕਰੇਗਾ। ਇਸ ਮੌਕੇ ਡਾ. ਅਜਨਾਲਾ ਨੇ ਸੰਘਰਸ਼ ਲਈ 10,000 ਰੁਪਏ ਫੰਡ ਵੀ ਦਿੱਤਾ।
ਇਹ ਵੀ ਪੜ੍ਹੋ : ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ
ਕਿਸਾਨ ਆਗੂਆਂ ਨੇ ਅਮਰੀਕੀ ਰਾਸ਼ਟਰਪਤੀ ਵੱਲੋਂ ਈਰਾਨ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਦੁਨੀਆ ਵਿਚ ਆਰਥਿਕ ਮੁਸੀਬਤ ਪੈਦਾ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਈਰਾਨ ਵਰਗੇ ਖ਼ੁਦਮੁਖਤਿਆਰ ਦੇਸ਼ ’ਤੇ ਹਮਲੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਟਰੰਪ ਦੇ ਪ੍ਰਭਾਵ ਹੇਠ ਆਉਣ ਦੀ ਬਜਾਏ ਇਕ ਆਜ਼ਾਦ ਦੇਸ਼ ਦੇ ਮੁਖੀ ਵਜੋਂ ਫੈਸਲੇ ਲੈਣ। ਇਸ ਮੌਕੇ ਹਰਜਿੰਦਰ ਸਿੰਘ ਬੱਬੂ, ਮੇਜਰ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਨਿਰਵੈਲ ਸਿੰਘ, ਹੀਰਾ ਸਿੰਘ, ਰਣਜੀਤ ਸਿੰਘ, ਸਰਮੁਖ ਸਿੰਘ ਅਤੇ ਅਮਰੀਕ ਸਿੰਘ ਮਾਨਕਪੁਰਾ ਵੀ ਹਾਜ਼ਰ ਸਨ। ਅੰਤ ਵਿਚ ਕੁਲਬੀਰ ਸਿੰਘ ਲਾਡੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
NEXT STORY