Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:10:18 AM

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਵਰਗੀ ਲੋਕਤੰਤਰੀ ਧਾਰਮਿਕ ਸੰਸਥਾ ਸਿਰਫ ਸਿੱਖਾਂ ਕੋਲ ਮੌਜੂਦ : ਸੁਖਬੀਰ ਬਾਦਲ

PUNJAB News Punjabi(ਪੰਜਾਬ)

SGPC ਵਰਗੀ ਲੋਕਤੰਤਰੀ ਧਾਰਮਿਕ ਸੰਸਥਾ ਸਿਰਫ ਸਿੱਖਾਂ ਕੋਲ ਮੌਜੂਦ : ਸੁਖਬੀਰ ਬਾਦਲ

  • Updated: 15 Nov, 2021 08:28 PM
Amritsar
democratic religious institution like sgpc only exists with sikhs  sukhbir badal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਸੰਸਥਾ ਵੱਲੋਂ ਪਾਏ ਪੰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਥਕ ਇਕਜੁੱਟਤਾ ਦੀ ਲੋੜ ’ਤੇ ਜ਼ੋਰ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਿੱਖ ਪੰਥ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ ਅਤੇ ਇਸ ਨੇ 100 ਸਾਲਾ ਸਫ਼ਰ ਦੌਰਾਨ ਜਿਥੇ ਕਈ ਉਤਰਾਅ-ਚੜ੍ਹਾਅ ਦੇਖੇ, ਉਥੇ ਹੀ ਵੱਡੇ ਕਾਰਜਾਂ ਨੂੰ ਵੀ ਅੰਜਾਮ ਦਿੱਤਾ। ਉਨ੍ਹਾਂ ਆਖਿਆ ਕਿ ਸਰਕਾਰੀ ਜਬਰ ਤੇ ਜ਼ੁਲਮ ਦਾ ਮੁਕਾਬਲਾ ਕਰਦਿਆਂ ਇਸ ਸੰਸਥਾ ਦੇ ਸੈਂਕੜੇ ਮੈਂਬਰ ਅਤੇ ਮੁਲਾਜ਼ਮ ਸ਼ਹੀਦ ਹੋਏ ਅਤੇ ਭਰਵੀਂ ਗਿਣਤੀ ਨੇ ਜੇਲ੍ਹਾਂ ਕੱਟੀਆਂ। ਸਿੱਖ ਸੰਸਥਾ ਨੇ ਕਦੀ ਵੀ ਜਬਰ-ਜ਼ੁਲਮ ਅੱਗੇ ਆਤਮਸਮਰਪਣ ਨਹੀਂ ਕੀਤਾ, ਸਗੋਂ ਪੰਥ ਦੀ ਚੜ੍ਹਦੀ ਕਲਾ ਲਈ ਹਰ ਜ਼ੁਲਮ ਨੂੰ ਸਹਾਰਦਿਆਂ ਹੋਰ ਅੱਗੇ ਵਧਣ ਦਾ ਜਿਗਰਾ ਬਣਾਈ ਰੱਖਿਆ। ਉਨ੍ਹਾਂ ਕੌਮ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੋਰ ਮਜ਼ਬੂਤੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਅਤੇ ਕਮੇਟੀ ਪ੍ਰਬੰਧਕਾਂ ਨੂੰ ਭਵਿੱਖ ’ਚ ਸਿੱਖੀ ਪ੍ਰਚਾਰ ਲਈ ਅਸਰਦਾਰ ਪ੍ਰੋਗਰਾਮ ਉਲੀਕਣ ਲਈ ਕਿਹਾ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ’ਚ ਸੁਲਗ ਰਹੀ ‘ਬਗਾਵਤ’ ਦੀ ਚੰਗਿਆੜੀ

PunjabKesari

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੌਮ ਵੱਲੋਂ ਕੁਰਬਾਨੀਆਂ ਦੇ ਕੇ ਸਥਾਪਿਤ ਕੀਤੀ ਗਈ ਸੰਸਥਾ ਸ਼੍ਰੋਮਣੀ ਕਮੇਟੀ ਵਰਗੀ ਧਾਰਮਿਕ ਸੰਸਥਾ ਪੂਰੀ ਦੁਨੀਆ ’ਚ ਹੋਰ ਕੋਈ ਨਹੀਂ ਹੈ। ਉਹ ਕਿਹਾ ਕਿ ਉਹ ਇਕੋ-ਇਕ ਲੋਕਤੰਤਰੀ ਸੰਸਥਾ ਹੈ, ਜੋ ਆਜ਼ਾਦ ਪਾਰਲੀਮੈਂਟ ਦੀ ਤਰ੍ਹਾਂ ਸਿੱਖ ਗੁਰਧਾਮਾਂ ਦਾ ਪ੍ਰਬੰਧ ਕਰਦੀ ਹੈ। ਇਸ ਨੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਵੱਡੇ ਕਾਰਜ ਕੀਤੇ ਹਨ ਅਤੇ ਪੂਰੀ ਦੁਨੀਆ ’ਚ ਜਿਥੇ ਵੀ ਸਿੱਖਾਂ ਨੂੰ ਮੁਸ਼ਕਿਲ ਆਈ, ਉਸ ਦੀ ਪੈਰਵਾਈ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਮੀਰੀ-ਪੀਰੀ ਦੇ ਸਿਧਾਂਤ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਮਹਿਜ਼ ਇਕ ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ’ਚ ਲਿਆਂਦਾ ਅਤੇ ਇਨ੍ਹਾਂ ਦੋਵਾਂ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੌਮ ਦੀਆਂ ਵੱਡੀਆਂ ਲੜਾਈਆਂ ਲੜੀਆਂ ਤੇ ਜਿੱਤਾਂ ਦਰਜ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਆਗੂ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਦੁਸ਼ਮਣ ਸ਼ਕਤੀਆਂ ਢਾਹ ਲਾਉਣ ਲਈ ਚਾਲਾਂ ਚੱਲ ਰਹੀਆਂ ਹਨ ਪਰ ਇਹ ਹਮੇਸ਼ਾ ਹੀ ਆਪਣੇ ਸੁਭਾਅ ਅਨੁਸਾਰ ਪੰਥਕ ਕਾਰਜਾਂ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਦਾ ਇਕੱਠੇ ਹੋ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ ਕਿਉਂਕਿ ਜੇਕਰ ਸਿੱਖ ਸੰਸਥਾਵਾਂ ਕਮਜ਼ੋਰ ਹੋ ਗਈਆਂ ਤਾਂ ਕੌਮ ਵੀ ਕਮਜ਼ੋਰ ਹੋਵੇਗੀ। ਆਪਣੀ ਪੰਥਕ ਸੰਸਥਾ ਨੂੰ ਹੋਰ ਮਜ਼ਬੂਤ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਆਗੂ ਹਮੇਸ਼ਾ ਬਦਲਦੇ ਰਹਿੰਦੇ ਹਨ ਪਰ ਸੰਸਥਾਵਾਂ ਸਿਰਮੌਰ ਹਨ ਅਤੇ ਰਹਿਣਗੀਆਂ।

PunjabKesari

ਉਨ੍ਹਾਂ ਕਾਂਗਰਸ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਕਿਹਾ ਕਿ ਇਸ ਜਮਾਤ ਨੇ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਤੋੜਨ ਲਈ ਸਮੇਂ-ਸਮੇਂ ’ਤੇ ਚਾਲਾਂ ਚੱਲੀਆਂ। ਉਨ੍ਹਾਂ ਕਿਹਾ ਕਿ 1984 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਅਤੇ ਦਿੱਲੀ ਸਮੇਤ ਹੋਰ ਸੂਬਿਆਂ ’ਚ ਸਿੱਖ ਕਤਲੇਆਮ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦਾ ਉਹ ਕਰੂਰ-ਕਾਰਾ ਹੈ, ਜਿਸ ਤੋਂ ਇਹ ਕਦੀ ਵੀ ਬਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਹੱਕ ਵਿਚ ਪੰਜਾਬ ਦੀ ਸਰਕਾਰ ਵੱਲੋਂ ਦਿੱਤਾ ਗਿਆ ਹਲਫਨਾਮਾ ਮੌਜੂਦਾ ਸਮੇਂ ਵੀ ਇਸ ਦੀ ਤਸਦੀਕ ਕਰਦਾ ਹੈ ਕਿ ਕਾਂਗਰਸ ਕਦੇ ਵੀ ਸਿੱਖਾਂ ਦਾ ਭਲਾ ਨਹੀਂ ਚਾਹੁੰਦੀ। ਇਹ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਤੇ ਨੀਤੀ ਨਾਲ ਕੰਮ ਕਰਦੀ ਰਹੀ ਹੈ। ਬਾਦਲ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿੱਖੀ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਅਤੇ ਮਨੁੱਖਤਾ ਦੇ ਭਲਾਈ ਕਾਰਜਾਂ ’ਚ ਵੀ ਵਧ-ਚੜ੍ਹ ਕੇ ਅੱਗੇ ਆਉਣ। ਉਨ੍ਹਾਂ ਸਿੱਖ ਸੰਸਥਾ ਦੇ 101 ਸਾਲਾ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੱਤੀ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਫ਼ਰ ਦੌਰਾਨ ਨਿਭਾਈਆਂ ਸੇਵਾਵਾਂ ਅਤੇ ਕੀਤੇ ਕਾਰਜਾਂ ਦਾ ਸੰਖੇਪ ਵਿਚ ਵਰਣਨ ਕੀਤਾ, ਉਥੇ ਹੀ ਭਵਿੱਖ ਦੀਆਂ ਤਰਜੀਹਾਂ ਵੀ ਸਪੱਸ਼ਟ ਕੀਤੀਆਂ। ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਭਵਿੱਖ ’ਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਤੇ ਪ੍ਰਚਾਰਕ ਭਰਤੀ ਕਰ ਕੇ ਵੱਖ-ਵੱਖ ਸੂਬਿਆਂ ਤੇ ਦੇਸ਼ਾਂ ਵਿਚ ਭੇਜੇ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਸਿੱਖ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਦੋ ਯੋਜਨਾਵਾਂ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਇਸ ਤਹਿਤ ਕੇਂਦਰੀ ਸਿੱਖ ਅਜਾਇਬਘਰ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਜਿਸ ’ਚ ਆਧੁਨਿਕ ਢੰਗ ਨਾਲ ਸਿੱਖ ਇਤਿਹਾਸ ਤਸਵੀਰਾਂ ਰਾਹੀਂ ਰੂਪਮਾਨ ਹੋਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਨਜ਼ਦੀਕ ਢੁੱਕਵੀਂ ਥਾਂ ’ਤੇ ਆਡੀਟੋਰੀਅਮ ਸਥਾਪਿਤ ਕਰ ਕੇ ਸਿੱਖ ਇਤਿਹਾਸ ਨਾਲ ਸਬੰਧਤ ਨਾਟਕ ਅਤੇ ਡਾਕੂਮੈਂਟਰੀਆਂ ਦਿਖਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜਵਾਨੀ ਨੂੰ ਆਧੁਨਿਕ ਸਾਧਨਾਂ ਦੁਆਰਾ ਸਿੱਖ ਧਰਮ ਦੇ ਇਤਿਹਾਸ ਨਾਲ ਜੋੜਨ ਲਈ ਭਵਿੱਖ ਵਿਚ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਬੱਚਿਆਂ ਲਈ ਸੁਚਿੱਤਰ ਪੁਸਤਕਾਂ ਤਿਆਰ ਕਰਵਾਈਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖ ਪੰਥ ਦੇ ਭਖਦਿਆਂ ਮਸਲਿਆਂ ’ਤੇ ਸੰਜੀਦਾ ਰਹੀ ਹੈ ਅਤੇ ਭਵਿੱਖ ਵਿਚ ਵੀ ਹਰ ਸਿੱਖ ਮਸਲੇ ਦੇ ਸਰਲੀਕਰਨ ਲਈ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਆਪਣੇ ਹੀ ਐਲਾਨ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਲਾਨ ਕਰਦੀ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਹਮੇਸ਼ਾ ਪੈਰਵਾਈ ਕਰਦੀ ਰਹੀ ਹੈ ਅਤੇ ਇਸ ਲਈ ਭਵਿੱਖ ਵਿਚ ਵੀ ਵਚਨਬੱਧ ਹੈ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਸਮਾਜ ਨੂੰ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਸਿਰ ਜੋੜਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਹ ਸੰਸਥਾ ਸ਼ਹੀਦਾਂ ਦੇ ਖੂਨ ਨਾਲ ਸਿਰਜੀ ਹੋਈ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀਆਂ ਦੁਸ਼ਮਣ ਸ਼ਕਤੀਆਂ ਇਸ ਦਾ ਕੁਝ ਨਹੀਂ ਵਿਗਾੜ ਸਕਦੀਆਂ। ਉਨ੍ਹਾਂ ਕਿਹਾ ਕਿ ਕੌਮ ਸਿਰਜੋੜ ਕੇ ਅੱਗੇ ਵਧੇਗੀ ਤਾਂ ਯਕੀਨਨ ਪੂਰੀ ਦੁਨੀਆ ਵਿਚ ਸਿੱਖ ਕੌਮ ਦੇ ਝੰਡੇ ਬੁਲੰਦ ਰਹਿਣਗੇ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਢਾਡੀ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤ ਸਨਮੁੱਖ ਪੇਸ਼ ਕੀਤਾ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ’ਚ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਲਾਏ ਗਏ ਮੋਰਚਿਆਂ, ਸਿੱਖ ਕੌਮ ’ਤੇ ਵਾਪਰੇ ਸਾਕਿਆਂ ਆਦਿ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ।

  • SGPC
  • Sukhbir Badal
  • 101st Establishment Day
  • Gurmat Samagam
  • Bibi Jagir Kaur
  • Jathedar Harpreet Singh
  • ਐੱਸ ਜੀ ਪੀ ਸੀ
  • ਸੁਖਬੀਰ ਬਾਦਲ
  • 101 ਸਾਲਾ ਸਥਾਪਨਾ ਦਿਵਸ
  • ਗੁਰਮਤਿ ਸਮਾਗਮ
  • ਬੀਬੀ ਜਗੀਰ ਕੌਰ
  • ਜਥੇਦਾਰ ਹਰਪ੍ਰੀਤ ਸਿੰਘ

DAP ਖਾਦ ਦੀ ਸਪਲਾਈ ’ਚ ਘਪਲੇਬਾਜ਼ੀ ਕਰਨ ਦੇ ਦੋਸ਼ ’ਚ 12 ਫਰਮਾਂ ਵਿਰੁੱਧ FIR ਦਰਜ

NEXT STORY

Stories You May Like

  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • chinese institution uk
    ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ ਨਿਰਦੇਸ਼
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • shiromani akali dal campaign
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • on the occasion of gandhi jayanti safai abhiyan
      ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ...
    • opened fire on an i20 car near the mullanpur village
      ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ...
    • seized vehicles sold to scrap dealers from police station store
      ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI...
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +