ਰੂਪਨਗਰ, (ਕੈਲਾਸ਼)- ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪੈਨਸ਼ਨਰਾਂ ਅਤੇ ਰੂਪਨਗਰ ਸਰਕਲ ਅਧੀਨ ਆਉਂਦੇ ਸਮੁੱਚੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਪੈਨਸ਼ਨ ਅਤੇ ਤਨਖਾਹ ਰਿਲੀਜ਼ ਕਰਵਾਉਣ ਨੂੰ ਲੈ ਕੇ ਮੰਡਲ ਦਫਤਰ ਰੂਪਨਗਰ ਅੱਗੇ ਧਰਨਾ ਦਿੱਤਾ ਗਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਮੂਹ ਆਗੂਆਂ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹੁਣ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਆਪਣੀ ਪੈਨਸ਼ਨ ਤੇ ਤਨਖਾਹ ਜਾਰੀ ਕਰਵਾਉਣ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਨਾ ਕੀਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਅਕਬਰਪੁਰ ਮੀਤ ਪ੍ਰਧਾਨ, ਰਜਿੰਦਰ ਸਿੰਘ ਪ੍ਰਧਾਨ ਰੂਪਨਗਰ ਮੰਡਲ, ਟੀ. ਐੱਸ. ਯੂ. ਤੋਂ ਧਰਮਪਾਲ, ਅਨੰਤ ਰਾਮ, ਰਣਜੀਤ ਗਿੱਲ, ਕੁਲਦੀਪ ਸਿੰਘ, ਰਾਮ ਕੁਮਾਰ, ਨਿਰਮਲ ਸਿੰਘ ਨੇ ਵੀ ਸੰਬੋਧਨ ਕੀਤਾ।
ਨਵਾਂਸ਼ਹਿਰ, (ਤ੍ਰਿਪਾਠੀ)- ਪੰਜਾਬ ਰਾਜ ਪਾਵਰਕਾਮ ਵਿਭਾਗ ਦੇ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਦੇ ਵਿਰੋਧ 'ਚ ਗੜ੍ਹਸ਼ੰਕਰ ਰੋਡ 'ਤੇ ਸਥਿਤ ਡਵੀਜ਼ਨਲ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਧਰਨਾ ਦੇ ਕੇ ਪਾਵਰਕਾਮ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਆਗੂ ਇੰਜੀ. ਮਨਜੀਤ ਕੁਮਾਰ ਮੰਡਲ ਪ੍ਰਧਾਨ, ਮੋਹਨ ਲਾਲ, ਵਿਜੇ ਕੁਮਾਰ ਜ਼ੋਨ ਸਕੱਤਰ, ਤਰਵਿੰਦਰ ਸਿੰਘ, ਅਮਿਤ ਕੁਮਾਰ ਅਤੇ ਇੰਜੀ. ਹਰਪਾਲ ਸਿੰਘ ਨੇ ਕਿਹਾ ਕਿ ਰਾਜਨੀਤਕ ਆਗੂਆਂ ਨੇ ਆਪਣੇ ਤਨਖਾਹ ਤੇ ਭੱਤੇ ਬਿਨਾਂ ਕਿਸੇ ਸ਼ੋਰ-ਸ਼ਰਾਬੇ ਦੇ ਦੁੱਗਣੇ ਕਰ ਲਏ ਹਨ ਪਰ ਕਰਮਚਾਰੀਆਂ ਨੂੰ ਤਨਖਾਹ ਸਮੇਂ 'ਤੇ ਰਿਲੀਜ਼ ਨਹੀਂ ਕੀਤੀ ਜਾ ਰਹੀ। ਉਨ੍ਹਾਂ ਬਿਜਲੀ ਬੋਰਡ ਦੇ ਪ੍ਰਬੰਧਕਾਂ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਬੋਰਡ ਨੇ ਜਿਨ੍ਹਾਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਸੀ, ਉਨ੍ਹਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਮੂਹ ਬਿਜਲੀ ਕਰਮਚਾਰੀਆਂ 'ਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਬੰਦ ਕੀਤੇ ਥਰਮਲ ਪਲਾਂਟਾਂ ਨੂੰ ਦੋਬਾਰਾ ਸ਼ੁਰੂ ਕੀਤਾ ਜਾਵੇ ਤਾਂ ਕਿ ਥਰਮਲ ਪਲਾਂਟਾਂ ਦੇ ਕਰਮਚਾਰੀ ਬੇਰੋਜ਼ਗਾਰ ਹੋਣ ਤੋਂ ਬਚ ਸਕਣ ਅਤੇ ਕਰਮਚਾਰੀਆਂ ਦੀ ਤਨਖਾਹ ਨਿਰਵਿਘਨ ਸਮੇਂ 'ਤੇ ਜਾਰੀ ਕੀਤੀ ਜਾਵੇ।
ਇਸ ਮੌਕੇ ਰਿਟਾਇਰ ਯੂਨੀ. ਦੇ ਪ੍ਰਧਾਨ ਨਰਿੰਦਰ ਮਹਿਤਾ, ਹੁਸਨ ਲਾਲ ਭਾਟੀਆ, ਬਲਜਿੰਦਰ ਸਿੰਘ ਛੋਕਰ, ਸ਼ਿਵ ਕੁਮਾਰ ਤਿਵਾੜੀ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਅਟਵਾਲ, ਰਾਮਜੀ ਦਾਸ, ਰਜਿੰਦਰ ਕੁਮਾਰ ਅਤੇ ਜੋਗਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਘਨੌਲੀ, (ਸ਼ਰਮਾ)-ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਸਬ-ਡਵੀਜ਼ਨ ਘਨੌਲੀ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਸਕੱਤਰ ਵਲੈਤੀ ਰਾਮ, ਰਵਿੰਦਰ ਕੁਮਾਰ, ਦਰਸ਼ਨ ਸਿੰਘ, ਜਗਜੀਤ ਸਿੰਘ ਹਾਜ਼ਰ ਸਨ।
ਟਰੇਨ 'ਚ ਔਰਤ ਦਾ ਪਰਸ ਝਪਟਿਆ
NEXT STORY