ਕਾਦੀਆਂ (ਜ਼ੀਸ਼ਾਨ)- ਕਾਂਗਰਸ 'ਚ ਟਿਕਟ ਨੂੰ ਲੈ ਕੇ ਤਕਰਾਰ ਚੱਲ ਰਹੀ ਹੈ। ਸ਼੍ਰੀ ਹਰਗੋਬਿੰਦਪੁਰ ਹਲਕੇ 'ਚ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਦੇ ਵਿਰੋਧ ਤੋਂ ਬਾਅਦ ਮੰਗਲਵਾਰ ਨੂੰ ਕਾਦੀਆਂ ਵਿਖੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਬਟਾਲਾ ਤੋਂ ਉਮੀਦਵਾਰ ਬਣਾਏ ਜਾਣ ਦੀ ਮੰਗ ਕਰਦਿਆਂ ਸ਼ਕਤੀ ਪ੍ਰਦਰਸ਼ਨ ਕੀਤਾ। ਜਿਸ 'ਚ ਅੱਜ ਬਟਾਲਾ ਤੋਂ ਹਜ਼ਾਰਾਂ ਸਮਰਥਕਾਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿਤ ਨਿਵਾਸ ਸਥਾਨ 'ਤੇ ਪਹੁੰਚ ਕੇ ਬਾਜਵਾ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਬਟਾਲਾ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਹੀ ਟਿਕਟ ਦਿੱਤੀ ਜਾਵੇ।
ਇਹ ਖ਼ਬਰ ਪੜ੍ਹੋ- ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ
ਮੰਗਲਵਾਰ ਨੂੰ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਕਈ ਕੌਂਸਲਰ ਅਤੇ ਨੇੜਲੇ ਪਿੰਡਾਂ ਦੇ ਪੰਚ-ਸਰਪੰਚ ਅਤੇ ਉਨ੍ਹਾਂ ਦੇ ਸਮਰਥਕ ਤ੍ਰਿਪਤ ਦੀ ਕਾਦੀਆਂ ਵਿਚ ਸਥਿਤ ਕੋਠੀ ਵਿਖੇ ਇਕੱਠੇ ਹੋਏ। ਉਨ੍ਹਾਂ ਮੰਤਰੀ ਬਾਜਵਾ ਤੋਂ ਮੰਗ ਕੀਤੀ ਕਿ ਉਹ ਬਟਾਲਾ ਤੋਂ ਚੋਣ ਲੜਨ। ਜੇਕਰ ਹਾਈਕਮਾਂਡ ਨੇ ਉਨ੍ਹਾਂ ਨੂੰ ਬਟਾਲਾ ਤੋਂ ਟਿਕਟ ਨਹੀਂ ਦਿੱਤੀ ਤਾਂ ਉਹ ਆਪਣੇ ਪੁੱਤਰ ਨਿੱਕੂ ਬਾਜਵਾ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਦੇਣ। ਜੇਕਰ ਪਾਰਟੀ ਇਸ ਸੀਟ ਤੋਂ ਕਿਸੇ ਹੋਰ ਨੂੰ ਚੋਣ ਲੜਾਉਂਦੀ ਹੈ ਤਾਂ ਉਹ ਨਿੱਕੂ ਬਾਜਵਾ ਨੂੰ ਹੀ ਵੋਟ ਪਾਉਣਗੇ। ਇਨ੍ਹਾਂ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਇਸ ਤੋਂ ਪਹਿਲਾਂ ਕਿਸੇ ਵੀ ਵਿਧਾਇਕ ਨੇ ਬਟਾਲਾ ਦਾ ਵਿਕਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਬਟਾਲਾ ਤੋਂ ਉਮੀਦਵਾਰ ਬਣਾਇਆ ਜਾਵੇ।
ਇਹ ਖ਼ਬਰ ਪੜ੍ਹੋ- ਪਾਕਿ ਗੇਂਦਬਾਜ਼ ਮੁਹੰਮਦ ਹਸਨੈਨ ਦਾ ਐਕਸ਼ਨ ਸ਼ੱਕੀ, ICC ਕਰੇਗਾ ਜਾਂਚ
ਬਾਜਵਾ ਨੇ ਪਾਰਟੀ ਹਾਈਕਮਾਂਡ ਨੂੰ ਵਿਚਾਰ ਕਰਨ ਦੀ ਕੀਤੀ ਅਪੀਲ
ਇਸ ਦੌਰਾਨ ਮੰਤਰੀ ਬਾਜਵਾ ਨੇ ਬਟਾਲਾ ਤੋਂ ਆਏ ਮੇਅਰ ਤੇਜਾ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਫਤਿਹਗੜ੍ਹ ਚੂੜੀਆਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਇਸ ਲਈ ਉਹ ਕਿਸੇ ਵੀ ਹਾਲਤ ਵਿੱਚ ਫਤਿਹਗੜ੍ਹ ਚੂੜੀਆਂ ਤੋਂ ਚੋਣ ਲੜਨਗੇ ਅਤੇ ਉਹ ਭੱਜਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਂਡ ਉਨ੍ਹਾਂ ਨੂੰ ਬਟਾਲਾ ਤੋਂ ਵੀ ਚੋਣ ਲੜਾਉਣ ਲਈ ਤਿਆਰ ਹੈ ਤਾਂ ਉਹ ਉਥੋਂ ਵੀ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਦੋਵੇਂ ਥਾਵਾਂ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ। ਸਰਵੇਖਣ ਰਿਪੋਰਟ ਵੀ ਦੱਸਦੀ ਹੈ ਕਿ ਉਹ ਦੋਵੇਂ ਸੀਟਾਂ ਜਿੱਤ ਜਾਣਗੇ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਵੀ ਇਸ ਸਬੰਧੀ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਫਤਿਹਗੜ੍ਹ ਸਾਹਿਬ ਵਿਖੇ ਕਾਰ ’ਚੋਂ 1 ਕਰੋੜ 12 ਲੱਖ ਦੀ ਨਕਦੀ ਬਰਾਮਦ
NEXT STORY