ਮਾਲੇਰਕੋਟਲਾ, (ਜ਼ਹੂਰ, ਸ਼ਹਾਬੂਦੀਨ, ਯਾਸੀਨ)— ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਰਜਿ.) ਬਲਾਕ ਮਾਲੇਰਕੋਟਲਾ ਨੇ ਬਲਾਕ ਪ੍ਰਧਾਨ ਲਖਵੀਰ ਕੌਰ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫਤਰ ਅੱਗੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕਦਿਆਂ ਐੱਸ. ਡੀ. ਐੱਮ. ਡਾ. ਪ੍ਰੀਤੀ ਯਾਦਵ ਨੂੰ ਮੰਗ ਪੱਤਰ ਦਿੱਤਾ।
ਆਂਗਣਵਾੜੀ ਮੁਲਾਜ਼ਮਾਂ ਨੇ ਰੈਸਟ ਹਾਊਸ ਦੇ ਸਾਹਮਣੇ ਮੀਟਿੰਗ ਉਪਰੰਤ ਰੋਸ ਮੁਜ਼ਾਹਰਾ ਕਰਦੇ ਹੋਏ ਐੱਸ. ਡੀ. ਐੱਮ. ਦਫਤਰ ਪੁੱਜ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਭੜਾਸ ਕੱਢੀ । ਇਸ ਮੌਕੇ ਬਲਾਕ ਪ੍ਰਧਾਨ ਲਖਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਅੱਖੋਂ ਪਰੋਖੇ ਕਰੀ ਬੈਠੀ ਹੈ ਅਤੇ ਉਨ੍ਹਾਂ ਦਾ ਮਾਣ-ਭੱਤਾ ਨਹੀਂ ਵਧਾਇਆ ਜਾ ਰਿਹਾ।
ਇਸ ਮੌਕੇ ਕਰਮਜੀਤ ਕੌਰ ਬਾਗੜੀਆ, ਹਰਪ੍ਰੀਤ ਕੌਰ, ਸੁਰਿੰਦਰਪਾਲ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ, ਅਕਬਰੀ ਬੇਗਮ, ਗੁਰਮੀਤ ਕੌਰ, ਅਮਰਜੀਤ ਕੌਰ, ਸੱਤਿਆ ਦੇਵੀ, ਕਰਮਜੀਤ ਕੌਰ, ਸਹਿਬਾਨਾ ਬੇਗਮ ਆਦਿ ਵੀ ਹਾਜ਼ਰ ਸਨ।
ਕੀ ਹਨ ਮੰਗਾਂ
ਆਂਗਣਵਾੜੀ ਮੁਲਾਜ਼ਮਾਂ ਨੂੰ ਦਿੱਲੀ ਸਰਕਾਰ ਵਾਂਗ ਕ੍ਰਮਵਾਰ 10 ਹਜ਼ਾਰ ਰੁਪਏ ਅਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਾਣ-ਭੱਤਾ ਦਿੱਤਾ ਜਾਵੇ।
ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖਲ ਕੀਤੇ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਵਾਪਸ ਭੇਜੇ ਜਾਣ।
ਵਰਕਰਾਂ/ਹੈਲਪਰਾਂ ਨੂੰ ਲਾਭ ਦੇਣ ਵਾਲੇ ਬਿੱਲ ਪਾਸ ਕੀਤੇ ਜਾਣ।
ਐੱਨ. ਜੀ. ਓ. ਅਧੀਨ ਚੱਲਦੇ ਬਲਾਕ ਬਠਿੰਡਾ ਅਤੇ ਸਰਵਰ ਖੂਈਆਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ।
ਐੱਨ. ਜੀ. ਓ. ਅਧੀਨ ਚੱਲਦੇ ਬਾਕੀ ਬਲਾਕਾਂ ਨੂੰ ਵੀ ਵਿਭਾਗ 'ਚ ਸ਼ਾਮਲ ਕੀਤਾ ਜਾਵੇ।
ਕਿਸਾਨ ਵਿਰੋਧੀ ਬਜਟ ਖਿਲਾਫ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
NEXT STORY