ਫ਼ਿਰੋਜ਼ਪੁਰ, (ਕੁਮਾਰ, ਸ਼ੈਰੀ, ਪਰਮਜੀਤ)— ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਾਣੀ ਦੀ ਸਮੱਸਿਆ ਲਗਾਤਾਰ ਬਰਕਰਾਰ ਹੈ ਅਤੇ ਕਾਲੋਨੀ ਵਾਸੀ ਪਾਣੀ ਦੀ ਇਸ ਸਮੱਸਿਆ ਨਾਲ ਅਜੇ ਤੱਕ ਜੂਝ ਰਹੇ ਹਨ। ਇਸ ਦੇ ਮੱਦੇਨਜ਼ਰ ਹਾਊਸਿੰਗ ਬੋਰਡ ਕਾਲੋਨੀ ਦੇ ਵਾਸੀਆਂ ਵੱਲੋਂ ਮਾਸਟਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਾਊਸਿੰਗ ਬੋਰਡ ਕਾਲੋਨੀ ਵਿਖੇ ਬਣੀ ਵਾਟਰ ਵਰਕਸ ਵਿਖੇ ਜਾ ਕੇ ਵਾਟਰ ਸਪਲਾਈ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਦੀ ਇਸ ਸਮੱਸਿਆ ਨੂੰ ਲੈ ਕੇ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾ ਚੁੱਕਾ ਹੈ ਪਰ ਪਾਣੀ ਦੀ ਸਮੱਸਿਆ ਨੂੰ ਅਜੇ ਤੱਕ ਹੱਲ ਨਹੀਂ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਜੇਕਰ ਇਸ ਦਾ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਹਾਊਸਿੰਗ ਬੋਰਡ ਕਾਲੋਨੀ ਵਿਖੇ ਕਰੀਬ 1 ਹਜ਼ਾਰ ਸਰਕਾਰੀ ਅਤੇ ਗੈਰ ਸਰਕਾਰੀ ਕੁਆਰਟਰ ਹਨ, ਜਿਸ ਵਿਚ ਇਕ ਹੀ ਵਾਟਰ ਵਰਕਸ ਹੋਣ ਅਤੇ ਇਸ ਦੀ ਮੋਟਰ ਕਾਫ਼ੀ ਪੁਰਾਣੀ ਹੋਣ ਕਾਰਨ ਇਹ ਅਕਸਰ ਖ਼ਰਾਬ ਹੀ ਰਹਿੰਦੀ ਹੈ, ਜਿਸ ਨਾਲ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਕਿ ਇਸ ਵਾਟਰ ਵਰਕਸ 'ਤੇ ਇਕ ਹੋਰ ਨਵੀਂ ਮੋਟਰ ਲਾਈ ਜਾਵੇ, ਤਾਂ ਜੋ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ।
ਇਸ ਮੌਕੇ ਬਲਜੀਤ ਸਿੰਘ, ਨਿਰਮਲ ਸਿੰਘ, ਹੀਰਾ ਲਾਲ, ਹਰਿੰਦਰ ਸਿੰਘ, ਸੁਰਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਜਨਕ ਸਿੰਘ, ਅਨਿਲ ਕੁਮਾਰ, ਜੈ ਪ੍ਰਕਾਸ਼ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਵਿਆਹੁਤਾ ਵੱਲੋਂ ਪੱਖੇ ਨਾਲ ਲਟਕ ਕੇ ਆਤਮ-ਹੱਤਿਆ
NEXT STORY