ਮੋਗਾ (ਸੰਦੀਪ) - ਜ਼ਿਲੇ 'ਚ ਡੇਂਗੂ ਦਾ ਪ੍ਰਕੋਪ ਜਾਰੀ ਹੈ। ਸ਼ੁੱਕਰਵਾਰ ਨੂੰ ਜ਼ਿਲਾ ਪੱਧਰੀ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ 30 ਸ਼ੱਕੀ ਡੇਂਗੂ ਪੀੜਤਾਂ 'ਚੋਂ 20 ਵਿਅਕਤੀਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਨੂੰ ਸਾਹਮਣੇ ਆਏ ਇਨ੍ਹਾਂ 20 ਨਵੇਂ ਡੇਂਗੂ ਪੀੜਤਾਂ ਨਾਲ ਕੁਲ ਗਿਣਤੀ 70 ਦੇ ਲਗਭਗ ਹੋ ਗਈ ਹੈ, ਉੱਥੇ ਹੀ ਨਵੇਂ ਮਰੀਜ਼ਾਂ 'ਚ ਜ਼ਿਆਦਾਤਰ ਮਰੀਜ਼ ਮੋਗਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਹਨ ਅਤੇ ਕੁਝ ਮਰੀਜ਼ ਆਸ-ਪਾਸ ਦੇ ਪਿੰਡਾਂ ਤੋਂ ਵੀ ਹਨ। ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਅਤੇ ਐੱਸ. ਐੱਮ. ਓ. ਡਾ. ਰਾਜੇਸ਼ ਅੱਤਰੀ ਨੇ ਜਿੱਥੇ ਡੇਂਗੂ ਪੀੜਤਾਂ ਦੀ ਲਗਾਤਾਰ ਵਧਦੀ ਗਿਣਤੀ 'ਤੇ ਚਿੰਤਾ ਪ੍ਰਗਟ ਕੀਤੀ, ਉੱਥੇ ਹੀ ਉਨ੍ਹਾਂ ਜ਼ਿਲਾ ਪੱਧਰੀ ਸਿਵਲ ਹਸਪਤਾਲ ਸਮੇਤ ਸਾਰੇ ਸਰਕਾਰੀ ਹਸਪਤਾਲਾਂ 'ਚ ਸਬੰਧਿਤ ਪ੍ਰਸ਼ਾਸਨ ਨੂੰ ਡੇਂਗੂ ਪੀੜਤਾਂ ਲਈ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ।
ਗੁਰਦਾਸਪੁਰ ਦੇ ਲੋਕਾਂ ਨੇ ਕੈਪਟਨ ਸਰਕਾਰ ਦੇ ਲੋਕ ਭਲਾਈ ਕੰਮਾਂ 'ਤੇ ਲਾਈ ਮੋਹਰ : ਧਰਮਸੌਤ
NEXT STORY