ਮੋਹਾਲੀ (ਰਣਬੀਰ) : ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿੱਥੇ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਕੰਟੇਨਰ ਸਰਵੇਖਣ ਕੀਤਾ ਜਾ ਰਿਹਾ ਹੈ, ਉੱਥੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਿਹਤ ਸੁਪਰਵਾਈਜ਼ਰਾਂ ਅਤੇ ਸਿਹਤ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਅਚਨਚੇਤ ਚੈਕਿੰਗ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ’ਚ ਦਰਦ, ਅੱਖ ਦੇ ਪਿਛਲੇ ਹਿੱਸੇ ’ਚ ਦਰਦ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਆਦਿ ਡੇਂਗੂ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ’ਚ ਬਿਲਕੁਲ ਮੁਫ਼ਤ ਹੁੰਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਲੋਕ ਅਦਾਲਤ 10 ਤਾਰੀਖ਼ ਨੂੰ
NEXT STORY