ਬਠਿੰਡਾ (ਸੁਖਵਿੰਦਰ) : ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ. ਰਮਨਦੀਪ ਸਿੰਗਲਾ, ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ ਅਤੇ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆ ਬੁਖ਼ਾਰ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਅਤੇ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਅੱਜ ਜ਼ਿਲ੍ਹੇ ਦੀ ਬਿਰਲਾ ਮਿੱਲ ਕਲੋਨੀ ਵਿੱਚ ਡੇਂਗੂ ਮਲੇਰੀਆ ਸਰਵੇਖਣ ਕੀਤਾ ਗਿਆ ਅਤੇ ਛਿੜਕਾਅ ਕੀਤਾ ਗਿਆ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲਾਰਵੇ ਦੀ ਭਾਲ ਕੀਤੀ ਜਾ ਰਹੀ ਹੈ। ਸ਼ਹਿਰੀ ਲਾਰਵਾ ਵਿਰੋਧੀ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਾਰਵੇ ਦੀ ਭਾਲ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਬੰਧ ਵਿੱਚ, ਅੱਜ ਬਿਰਲਾ ਮਿੱਲ ਕਾਲੋਨੀ ਵਿਚ ਇੱਕ ਸਰਵੇਖਣ ਕੀਤਾ ਗਿਆ ਅਤੇ ਛਿੜਕਾਅ ਕੀਤਾ ਗਿਆ।
ਪਤਨੀ ਨੇ ਨਹੀਂ ਦਿੱਤੇ ਨਸ਼ੇ ਲਈ ਪੈਸੇ, ਪਤੀ ਨੇ ਖੁਦ ਨੂੰ ਲਾ ਲਈ ਅੱਗ
NEXT STORY