ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ’ਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਡੇਂਗੂ ਦੇ ਪਾਜ਼ੇਟਿਵ ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ। ਹਾਲਾਂਕਿ ਸਿਹਤ ਵਿਭਾਗ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਮਾਮਲੇ ਵੱਧ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ’ਚ ਡੇਂਗੂ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਐਰਿਕ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਅਲਰਟ ’ਤੇ ਹੈ।
ਇਸ ਲਈ ਜ਼ਿਲ੍ਹੇ ’ਚ ਕਰੀਬ 122 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਘਰ-ਘਰ ਜਾ ਕੇ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 7500 ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ ਕਰੀਬ 32 ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਲਈ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ, ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਪੰਚਾਇਤੀ ਚੋਣਾਂ ਨੇ ਖੋਹ ਲਿਆ ਮਾਪਿਆ ਦਾ ਜਵਾਨ ਪੁੱਤ, ਭੈਣ ਘਰ ਆਏ ਮੁੰਡੇ ਨੂੰ ਮਿਲੀ...
NEXT STORY