ਲੁਧਿਆਣਾ (ਸਹਿਗਲ) : ਮਹਾਨਗਰ ਦੇ ਹਸਪਤਾਲਾਂ ’ਚ ਡੇਂਗੂ ਦੇ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ। ਵੱਖ-ਵੱਖ ਹਸਪਤਾਲਾਂ ਤੋਂ ਬੀਤੇ ਦਿਨ 25 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ’ਚ 20 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਸਿਹਤ ਅਧਿਕਾਰੀਆਂ ਮੁਤਾਬਕ ਬਾਕੀ 5 ਪਾਜ਼ੇਟਿਵ ਮਰੀਜ਼ਾਂ ’ਚ 2 ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਇਨ੍ਹਾਂ ’ਚੋਂ ਇਕ ਨਿਊ ਸਰਾਭਾ ਨਗਰ, ਜਦੋਂ ਕਿ ਦੂਜਾ ਪਿੰਡ ਮਲੌਦ ਦਾ ਰਹਿਣ ਵਾਲਾ ਹੈ। 16 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 319 ਹੋ ਗਈ ਹੈ, ਜਦੋਂਕਿ 47 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਬਾਰਿਸ਼ਾਂ ਦੇ ਮੌਸਮ ਦੇ ਮੱਦੇਨਜ਼ਰ ਵਿਸ਼ੇਸ਼ ਸਾਵਧਾਨੀ ਰੱਖਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਆਪਣੇ ਘਰਾਂ ’ਚ ਮੱਛਰ ਭਜਾਉਣ ਲਈ ਪ੍ਰਤੀਰੋਧਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣੇ ਘਰ ਦੇ ਆਸ-ਪਾਸ ਜਾਂ ਛੱਤ ’ਤੇ ਮੀਂਹ ਦਾ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ।
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ: ਸੀਵਰੇਜ ਗੈਸ ਚੜ੍ਹਨ ਕਾਰਨ ਮਚੀ ਹਾਹਾਕਾਰ, ਇਕ ਦੀ ਮੌਤ
NEXT STORY