ਲੁਧਿਆਣਾ(ਜ.ਬ.)– ਡੇਂਗੂ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਅੱਜ ਇਕ 10 ਸਾਲਾ ਬੱਚੀ ਦੀ ਦਯਾਨੰਦ ਹਸਪਤਾਲ ਵਿਚ ਇਲਾਜ ਦੌਰਾਨ ਡੇਂਗੂ ਨਾਲ ਮੌਤ ਹੋ ਗਈ। ਹੁਣ ਤੱਕ ਜ਼ਿਲੇ ਵਿਚ 3 ਮਰੀਜ਼ਾਂ ਦੀ ਡੇਂਗੂ ਕਾਰਨ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਤਿੰਨੋਂ ਮ੍ਰਿਤਕ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਹੈ।
ਸਿਹਤ ਅਧਿਕਾਰੀਆਂ ਅਨੁਸਾਰ ਅੱਜ ਡੇਂਗੂ ਦੇ 10 ਨਵੇਂ ਮਰੀਜ਼ੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 7 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ, ਜਿਸ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 383 ਹੋ ਗਈ ਦੱਸੀ ਜਾਂਦੀ ਹੈ, ਜਦਕਿ 1771 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਹੈ। ਸ਼ਹਿਰ ਤੋਂ ਇਲਾਵਾ ਪੇਂਡੂ ਖੇਤਰਾਂ ਤੋਂ ਵੀ ਡੇਂਗੂ ਦੇ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਹੁਣ ਤੱਕ ਜਗਰਾਓਂ ਖੇਤਰ ਤੋਂ 20 ਸਾਹਨੇਵਾਲ ਅਤੇ ਸੁਧਾਰ ਤੋਂ 13-13, ਖੰਨਾ ਤੋਂ 5 ਅਤੇ ਸਮਰਾਲਾ ਤੋਂ 2 ਮਰੀਜ਼ ਰਿਪੋਰਟ ਹੋਏ ਹਨ, ਜਦਕਿ ਮਰੀਜ਼ਾਂ ਦੀ ਸਹੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ।
ਖੇਡ ਅਧਿਕਾਰੀ ਤੇ ਕੋਚ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡ ਮੈਦਾਨਾਂ ’ਚ ਨਿੱਤਰਣ : ਪਰਗਟ ਸਿੰਘ
NEXT STORY