ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਵੈਕਟਰ ਬੌਰਨ ਡਿਸੀਜ਼ ਸਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਐੱਸ. ਐੱਮ. ਓ. ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸਾਂਝੇ ਤੌਰ ’ਤੇ ਗਤੀਵਿਧੀਆਂ ਕਰਦੇ ਹੋਏ ਮਾਛੀਵਾੜਾ ਸਾਹਿਬ ਵਿਚ ਡੇਂਗੂ ਮਲੇਰੀਆ ਸਬੰਧੀ ਸਰਵੇ ਦੌਰਾਨ ਜਿਨ੍ਹਾਂ ਘਰਾਂ ’ਚ ਲਾਰਵਾ ਮਿਲਿਆ, ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਲਾਰਵਾ ਨਸ਼ਟ ਕਰਵਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ, ਰਣਧੀਰ ਸਿੰਘ ਅਤੇ ਮੇਜਰ ਸਿੰਘ ਹਾਜ਼ਰ ਸਨ।
ਚਿਪਸ ਦੇਣ ਦੇ ਬਹਾਨੇ 6 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY