ਗੁਰਦਾਸਪੁਰ(ਵਿਨੋਦ): ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਮਨਾ ਕੇ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਦਾਅਵਿਆਂ ਦੇ ਬਾਵਜੂਦ ਗੁਰਦਾਸਪੁਰ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਡੇਂਗੂ ਬੁਖ਼ਾਰ ਦੇ ਕਾਰਨ ਮਰੀਜ਼ਾਂ ਦੇ ਪਲੇਟਲੈੱਟਸ (ਸੈੱਲ) ਤੇਜ਼ੀ ਨਾਲ ਘਟਣ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਸਰਕਾਰੀ ਹਸਪਤਾਲ ’ਚ ਬਿਹਤਰ ਸੁਵਿਧਾਵਾਂ ਦੀ ਘਾਟ ਜਾਂ ਡਰ ਕਾਰਨ ਲੋਕ ਨਿੱਜੀ ਹਸਪਤਾਲਾਂ ’ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਸ਼ਹਿਰ ਦੇ ਕਈ ਇਲਾਕਿਆਂ ’ਚ ਹਾਲਾਤ ਬੇਹੱਦ ਚਿੰਤਾਜਨਕ ਬਣ ਗਏ ਹਨ।
ਇਹ ਵੀ ਪੜ੍ਹੋ-GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
ਸ਼ਹਿਰ ਦੇ ਕਾਦਰੀ ਮੁਹੱਲੇ ’ਚ ਸਥਿਤੀ ਸਭ ਤੋਂ ਵੱਧ ਨਾਜ਼ੁਕ ਬਣੀ ਹੋਈ ਹੈ, ਜਿੱਥੇ ਇਕੋ ਪਰਿਵਾਰ ਦੇ 5 ਮੈਂਬਰਾਂ ਸਮੇਤ ਕਈ ਹੋਰ ਇਲਾਕਾ ਨਿਵਾਸੀ ਵੀ ਡੇਂਗੂ ਦੀ ਲਪੇਟ ’ਚ ਆ ਚੁੱਕੇ ਹਨ। ਸਥਾਨਕ ਨਿਵਾਸੀਆਂ ਵੱਲੋਂ ਦਿੱਤੀ ਗਈ ਗੰਭੀਰ ਸੂਚਨਾ ਤੋਂ ਬਾਅਦ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਸਰਗਰਮੀ ਦਿਖਾਉਂਦੇ ਹੋਏ ਕਾਦਰੀ ਮੁਹੱਲੇ ਦੀ ਇਕ ਗਲੀ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਚੈਕਿੰਗ ਦੌਰਾਨ ਟੀਮ ਨੂੰ 11 ਘਰਾਂ ’ਚੋਂ ਡੇਂਗੂ ਮੱਛਰ ਦਾ ਲਾਰਵਾ ਬਰਾਮਦ ਹੋਇਆ, ਜਿਸ ਨੂੰ ਮੌਕੇ ’ਤੇ ਹੀ ਮੌਜੂਦ ਟੀਮ ਵੱਲੋਂ ਦਵਾਈਆਂ ਦਾ ਛਿੜਕਾਅ ਕਰ ਕੇ ਨਸ਼ਟ ਕਰਵਾਇਆ ਗਿਆ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਇਸ ਚੈਕਿੰਗ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ, ਕੂਲਰਾਂ, ਗਮਲਿਆਂ ਅਤੇ ਖੁੱਲ੍ਹੇ ’ਚ ਪਏ ਪੁਰਾਣੇ ਟਾਇਰਾਂ ’ਚੋਂ ਖੜ੍ਹਾ ਪਾਣੀ ਸਾਫ਼ ਕਰਵਾਇਆ। ਇਸ ਦੇ ਨਾਲ ਹੀ ਸਿਹਤ ਟੀਮ ਵੱਲੋਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ, ਉਬਾਲ ਕੇ ਪਾਣੀ ਪੀਣ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਉਣ ਵਰਗੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ ਗਈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਪੂਰੇ ਮੁਹੱਲੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਮਰੀਜ਼ ਦੇ ਸਾਹਮਣੇ ਆਉਣ ’ਤੇ ਤੁਰੰਤ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
NEXT STORY