ਲੁਧਿਆਣਾ (ਸਹਿਗਲ) : ਮਹਾਨਗਰ ਦੇ ਹਸਪਤਾਲਾਂ ’ਚ 2 ਦਿਨਾਂ ’ਚ ਡੇਂਗੂ ਦੇ 157 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਇਨ੍ਹਾਂ ’ਚ 49 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ 4 ਪਾਜ਼ੇਟਿਵ ਮਰੀਜ਼ਾਂ ’ਚੋਂ 35 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 14 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਜ਼ਿਲ੍ਹੇ ਦੇ 90 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 30 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 984 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 531 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ। 2468 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ, ਜਦੋਂ ਕਿ 453 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਦੀ ਟੀਮ ਨੇ ਅੱਜ 947 ਘਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੂੰ 4 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ।
ਸਵਾਈਨ ਫਲੂ ਦੇ 13 ਮਰੀਜ਼ ਆਏ ਸਾਹਮਣੇ
ਜ਼ਿਲ੍ਹੇ ’ਚ ਸਵਾਈਨ ਫਲੂ ਦੇ 13 ਮਰੀਜ਼ ਸਾਹਮਣੇ ਆਏ ਹਨ। ਸਾਰੇ ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ। ਇਨ੍ਹਾਂ ’ਚੋਂ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ 11 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਸਥਾਨਕ ਹਸਪਤਾਲਾਂ ’ਚ ਹੁਣ ਤੱਕ ਸਵਾਈਨ ਫਲੂ ਦੇ 149 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 54 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 95 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ 638 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚ 239 ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਵੱਡਾ ਐਲਾਨ
NEXT STORY