ਲੁਧਿਆਣਾ (ਸਹਿਗਲ) : ਜ਼ਿਲ੍ਹੇ ’ਚ ਡੇਂਗੂ ਦੇ ਨਵੇਂ ਮਰੀਜ਼ਾਂ ਦਾ ਆਉਣਾ ਜਾਰੀ ਹੈ। ਪਿਛਲੇ 24 ਘੰਟਿਆਂ ’ਚ ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ ’ਚ 56 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 40 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 16 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ 165 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦੋਂ ਕਿ 1734 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਲਰਟ ਜਾਰੀ, ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ
ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਬਾਰਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋਣ ਦਾ ਸ਼ੱਕ ਬਣਿਆ ਹੋਇਆ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰ ਦੇ ਨੇੜੇ-ਤੇੜੇ ਅਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਆਪਣੇ ਘਰ ਅਤੇ ਦਫ਼ਤਰ ’ਚ ਲੱਗੇ ਕੂਲਰਾਂ ’ਚੋਂ ਪਾਣੀ ਕੱਢ ਦੇਣ।
ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ ਅਕਾਲੀ ਦਲ, ਜਾਣੋ ਕਾਰਨ
ਕੀ ਹਨ ਡੇਂਗੂ ਦੇ ਲੱਛਣ
ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਾਰੇ ਜੋੜਾਂ ’ਚ ਦਰਦ, ਇਸ ਦੇ ਮੁੱਖ ਲੱਛਣਾਂ ’ਚ ਹਨ। ਜੇਕਰ ਕਿਸੇ ’ਚ ਇਹ ਲੱਛਣ ਸਾਹਮਣੇ ਆਉਣ ਤਾਂ ਉੁਨ੍ਹਾਂ ਨੂੰ ਤੁਰੰਤ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ, ਜਦੋਂ ਕਿ ਆਪਣੇ ਘਰ ਨੇੜੇ ਸਥਿਤ ਸਰਕਾਰੀ ਸਿਹਤ ਕੇਂਦਰ ’ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਿਹਤ ਅਧਿਕਾਰੀਆਂ ਅਨੁਸਾਰ ਸਰਕਾਰੀ ਸਿਹਤ ਕੇਂਦਰਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਮੁਹੱਈਆ ਹੈ। ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ’ਤੇ ਪੈਰਾਸੀਟਾਮੋਲ ਦੀ ਗੋਲੀ ਲੈਣ, ਡਿਸਪ੍ਰਿਨ, ਬਰੂਫਿਨ ਦੀ ਵਰਤੋਂ ਹਰਗਿਜ਼ ਨਾ ਕਰਨ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਚਮੜੀ ’ਤੇ ਲਾਲ ਧੱਫੜ ਅਤੇ ਖਾਰਸ਼ ਹੋਵੇ ਤਾਂ ਤੁਰੰਤ ਨੇੜੇ ਦੇ ਹਸਪਤਾਲ ’ਚ ਸੰਪਰਕ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਗੀ ਖ਼ਬਰ : ਪਰਾਲੀ ਦੇ ਨਿਪਟਾਰੇ ਲਈ ਸਥਾਈ ਤਰੀਕਿਆਂ ਵੱਲ ਪਰਤ ਰਹੇ ਪੰਜਾਬ ਦੇ ਕਿਸਾਨ
NEXT STORY