ਲੁਧਿਆਣਾ (ਸਹਿਗਲ) : ਮਹਾਨਗਰ ’ਚ ਡੇਂਗੂ ਦਾ ਕਹਿਰ ਹੌਲੀ-ਹੌਲੀ ਘੱਟ ਹੁੰਦਾ ਜਾ ਰਿਹਾ ਹੈ। ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 20 ਮਰੀਜ਼ ਸਾਹਮਣੇ ਆਏ। ਇਨ੍ਹਾਂ ’ਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ ਦੱਸੀ ਜਾਂਦੀ ਹੈ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ’ਚ 2 ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਬਾਕੀ 16 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 8 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਸਿਹਤ ਅਧਿਕਾਰੀਆਂ ਮੁਤਾਬਕ ਸਿਹਤ ਵਿਭਾਗ ਦੀਆਂ ਟੀਮਾਂ ਨੇ 879 ਘਰਾਂ ਦਾ ਦੌਰਾ ਕੀਤਾ ਅਤੇ 1459 ਕੰਟੇਨਰਾਂ ਦੀ ਵੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੂੰ 4 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਲਾਰਵਾ ਮਿਲਣ ’ਤੇ ਹੁਣ ਤੱਕ 1161 ਵਿਅਕਤੀਆਂ ਦੇ ਚਲਾਨ ਕਰਨ ਲਈ ਡਿਟੇਲ ਨਿਗਮ ਕੋਲ ਭੇਜੀ ਗਈ ਹੈ। ਇਨ੍ਹਾਂ ’ਚੋਂ ਨਿਗਮ ਵੱਲੋਂ 810 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।
ਟਾਂਡਾ 'ਚ ਟੋਲ ਪਲਾਜ਼ਾ 'ਤੇ ਜ਼ਬਰਦਸਤ ਹੰਗਾਮਾ, ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ
NEXT STORY