ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ) : ਸੀਨੀਅਰ ਮੈਡੀਕਲ ਅਫ਼ਸਰ ਕਾਦੀਆਂ ਡਾ. ਰਾਜ ਮਸੀਹ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨੇ ਕਾਦੀਆਂ ਦੇ ਮੁਹੱਲਾ ਪ੍ਰਤਾਪ ਨਗਰ ’ਚ 61 ਘਰਾਂ ਵਿਚ ਡੇਂਗੂ ਦਾ ਲਾਰਵਾ ਚੈੱਕ ਕੀਤਾ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਇਕ ਅਜਿਹੀ ਬੀਮਾਰੀ ਹੈ, ਜਿਸ ਤੋਂ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰ ਕੇ ਛੁਟਕਾਰਾ ਪਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਸਾਫ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਇਹ ਏਡੀਜ਼ ਨਾਂ ਦੇ ਮੱਛਰ ਦੇ ਲੜਨ ਨਾਲ ਹੁੰਦਾ ਹੈ, ਜੋ ਕਿ ਸਿਰਫ ਦਿਨ ਸਮੇਂ ਹੀ ਲੜਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਲਖਬੀਰ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ, ਗੁਰਮੁਖ ਸਿੰਘ ,ਗੁਰਵਿੰਦਰ ਸਿੰਘ, ਪੰਮਾ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।
ਪਿੰਡ ਦੀ ਫ਼ਿਰਨੀ 'ਤੇ ਵਿਅਕਤੀ ਨੂੰ ਮਾਰੀ ਗੋਲੀ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
NEXT STORY