ਰਾਮਪੁਰਾ ਫੂਲ (ਤਰਸੇਮ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਂਸਲ, ਜ਼ਿਲ੍ਹਾ ਸਿਹਤ ਅਫਸਰ ਡਾਕਟਰ ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰੀਤੀ ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਢਿਪਾਲੀ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਬੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਢਿਪਾਲੀ ਵਿਖੇ ਘਰਾਂ ਅਤੇ ਜਨਤਕ ਥਾਵਾਂ ਦੀ ਵਿਜ਼ਿਟ ਕਰ ਕੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਮੱਛਰਾਂ ਦੇ ਪਨਪਣ ਦੇ ਆਸਾਰ ਵਾਲੀਆਂ ਥਾਵਾਂ ਦੀ ਮੌਕੇ ’ਤੇ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ ਨੂੰ ਡੇਂਗੂ, ਮਲੇਰੀਆ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪੋ-ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ।
ਇਸ ਮੌਕੇ ਮਲਟੀਪਰਪਜ ਹੈਲਥ ਵਰਕਰਜ਼ ਬਲਦੇਵ ਸਿੰਘ, ਵਿਨੋਦ ਕੁਮਾਰ, ਹਰਮਲ ਸਿੰਘ, ਕਰਮਜੀਤ ਕੌਰ, ਅਮਨਦੀਪ ਕੌਰ, ਸਮਾਜ ਸੇਵੀ ਡਾਕਟਰ ਸੁਖਪਾਲ ਸਿੰਘ ਭੁੱਲਰ, ਵੀਰਪਾਲ ਕੌਰ ਆਸਾ ਅਤੇ ਜਸਬੀਰ ਸਿੰਘ ਬਰੀਡਿੰਗ ਵਰਕਰ ਮੌਜੂਦ ਸਨ। ਇਸ ਮੌਕੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਭੁੱਲਰ ਨੇ ਸਿਹਤ ਵਿਭਾਗ ਵੱਲੋਂ ਪਿੰਡ ਢਿਪਾਲੀ ਵਿਖੇ ਕੀਤੇ ਜਾ ਰਹੇ ਸਿਹਤ ਸਬੰਧੀ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਬੱਲੇ ਓ ਸ਼ੇਰਾ ! ਭੁਲੱਥ ਦੇ 23 ਸਾਲਾ ਨੌਜਵਾਨ ਨੇ ਅਮਰੀਕੀ ਏਅਰ ਫੋਰਸ 'ਚ ਹਾਸਲ ਕੀਤਾ ਵੱਡਾ ਮੁਕਾਮ
NEXT STORY