ਗੁਰਦਾਸਪੁਰ(ਹਰਮਨ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੰਦ ਦੌਰਾਨ ਅੱਜ ਗੁਰਦਾਸਪੁਰ ਵਿਚ ਪਈ ਸੰਘਣੀ ਧੁੰਦ ਨੇ ਪਿਛਲੇ ਕਈ ਦਿਨਾਂ ਦੇ ਰਿਕਾਰਡ ਤੋੜ ਦਿੱਤੇ। ਧੁੰਦ ਇੰਨੀ ਜ਼ਿਆਦਾ ਸੀ ਕਿ ਨੈਸ਼ਨਲ ਹਾਈਵੇ ਸਮੇਤ ਹੋਰ ਲਿੰਕ ਸੜਕਾਂ ’ਤੇ ਵਿਜ਼ੀਬਿਲਟੀ ਸਿਰਫ਼ 8 ਤੋਂ 12 ਮੀਟਰ ਦੇ ਆਸ-ਪਾਸ ਰਹੀ। ਧੁੰਦ ਦੇ ਇਸ ਕਹਿਰ ਕਾਰਨ ਨਾ ਸਿਰਫ਼ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਸਗੋਂ ਕਈ ਰੇਲ ਗੱਡੀਆਂ ਵੀ ਆਪਣੇ ਨਿਰਧਾਰਿਤ ਸਮੇਂ ਤੋਂ ਦੇਰ ਨਾਲ ਚੱਲੀਆਂ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਸੰਘਣੀ ਧੁੰਦ ਨੇ ਆਮ ਜੀਵਨ ਦੀ ਰਫ਼ਤਾਰ ਹੌਲੀ ਕਰ ਦਿੱਤੀ ਹੈ ਅਤੇ ਬਾਰਿਸ਼ ਨਾ ਹੋਣ ਕਾਰਨ ਲੋਕਾਂ ਨੂੰ ਹੱਡ ਕੰਬਾਉਣ ਵਾਲੀ ਸੁੱਕੀ ਠੰਢ ਨਾਲ ਜੂਝਣਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਇਸ ਖੇਤਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਵਿਭਾਗ ਦੇ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਵੀ ਲੋਕਾਂ ਨੂੰ ਇਸੇ ਤਰ੍ਹਾਂ ਦੀ ਸੁੱਕੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਕੁਝ ਥਾਵਾਂ ’ਤੇ ਬਾਰਿਸ਼ ਹੋਣ ਦੀ ਸੰਭਾਵਨਾ ਜ਼ਰੂਰ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਮੌਜੂਦਾ ਹਾਲਾਤ ’ਚ ਦਿਨ ਦਾ ਤਾਪਮਾਨ ਕਰੀਬ 20 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਧੁੰਦ ਦਾ ਅਸਰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਿਤ ਨਹੀਂ ਰਿਹਾ, ਸਗੋਂ ਪੇਂਡੂ ਇਲਾਕਿਆਂ ਵਿਚ ਵੀ ਸ਼ਾਮ ਤੱਕ ਧੁੰਦ ਦੀ ਮੋਟੀ ਚਾਦਰ ਛਾਈ ਰਹੀ। ਦੁਪਹਿਰ ਬਾਅਦ ਕੁਝ ਸਮੇਂ ਲਈ ਸੂਰਜ ਦੇਵਤਾ ਦੇ ਦਰਸ਼ਨ ਹੋਣ ਨਾਲ ਲੋਕਾਂ ਨੇ ਥੋੜ੍ਹੀ ਬਹੁਤ ਰਾਹਤ ਮਹਿਸੂਸ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਦਿੱਤੀ 5 ਦਿਨਾਂ ਲਈ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ 31 ਤੱਕ Alert
NEXT STORY