ਚੰਡੀਗੜ੍ਹ/ਜਲੰਧਰ- ਪੰਜਾਬ ’ਚ ਪਿਛਲੇ ਦਿਨਾਂ ਤੋਂ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪੈ ਰਹੀ ਧੁੰਦ ਕਾਰਨ ਤੜਕੇ ਸਵੇਰੇ ਜ਼ੀਰੋ ਵਿਜ਼ੀਬਿਲਟੀ ਕਾਰਨ ਵਾਹਨਾਂ ਦੇ ਟਕਰਾਉਣ ਸਮੇਤ ਕਈ ਹਾਦਸੇ ਵਾਪਰ ਰਹੇ ਹਨ। ਸਵੇਰੇ ਤੜਕੇ ਅਤੇ ਦੇਰ ਰਾਤ ਹਾਈਵੇ ’ਤੇ ਇਕ ਮੀਟਰ ਤੱਕ ਅੱਗੇ ਕੋਈ ਹੋਰ ਵਾਹਨ ਨਹੀਂ ਦਿਸਦਾ। ਇਸ ਦੇ ਨਾਲ ਹੀ ਵਿਭਾਗ ਵੱਲੋਂ ਅੱਜ ਪੰਜਾਬ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਅਸਰ ਦਿਖਈ ਦੇਣਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਾਰਿਸ਼ ਤੇ ਠੰਡ ਨੇ ਦਿਖਾਏ ਤੇਵਰ, ਧੁੰਦ ਕਾਰਨ ਕਈ ਟਰੇਨਾਂ ਲੇਟ ਤੇ ਕਈ ਉਡਾਣਾਂ ਵੀ ਰੱਦ
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ 'ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ 'ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ 'ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਖ਼ੌਫਨਾਕ ਘਟਨਾ, ਪਤੰਗ ਲੁੱਟਦੇ ਮੁੰਡੇ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ
NEXT STORY