ਮੱਲ੍ਹੀਆਂ ਕਲਾਂ (ਟੁੱਟ)— ਸੂਬੇ ਦੇ ਮੌਸਮ ਵਿਭਾਗ ਨੇ ਪਿਛਲੇ ਕੁੱਝ ਦਿਨਾਂ ਤੋਂ ਖਰਾਬ ਚੱਲ ਰਹੇ ਮੌਸਮ ਅਤੇ ਸੰਘਣੀ ਧੁੰਦ ਦੀ ਭਾਰੀ ਕਰੋਪੀ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨੀ ਨਾਲ ਚੱਲਣ ਲਈ ਅਪੀਲ ਕੀਤੀ ਜਾ ਰਹੀ ਹੈ।

ਸਿਹਤ ਵਿਭਾਗ ਦੀ ਸੂਚਨਾ ਮੁਤਾਬਕ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣਾ ਮਨੁੱਖੀ ਜੀਵਨ ਲਈ ਨੁਕਸਾਨਦਾਇਕ ਹੈ ਜੋ ਕਿ ਵੱਖ-ਵੱਖ ਬੀਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਸੂਬੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਈ ਗਈ ਹੈ ਪਰ ਕਿਸਾਨਾਂ ਨੇ ਇਸ ਪਾਬੰਦੀ ਨੂੰ ਟਿੱਚ ਨਹੀਂ ਜਾਣਿਆ। ਰਾਹਗੀਰਾਂ ਦਾ ਧੂੰਏਂ ਨੇ ਨੱਕ 'ਚ ਦਮ ਕੀਤਾ ਹੋਇਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਠੋਸ ਉਪਰਾਲੇ ਕਰਨ ਦੀ ਲੋੜ ਹੈ।
ਮੋਗਾ 'ਚ ਲਗਾਤਾਰ ਚੌਥੇ ਦਿਨ ਵੀ ਰਿਹਾ ਧੁੰਦ ਦਾ ਕਹਿਰ
NEXT STORY