ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ. ਈ. ਓ.) ਹਰਵੀਰ ਸਿੰਘ ਆਨੰਦ ਦੀ ਕੋਰੋਨਾ ਮਾਹਾਮਾਰੀ ਕਾਰਨ ਸ਼ਨੀਵਾਰ ਤੜਕੇ ਸਵੇਰੇ ਮੌਤ ਹੋ ਗਈ। ਹਰਵੀਰ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਮਹਿਕਮੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਬਦਲਣਗੀਆਂ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ; 'ਕੋਵਿਡ' ਦੇ ਦਿਸ਼ਾ-ਨਿਰਦੇਸ਼ਾਂ 'ਚ ਹੋਵੇਗਾ ਇਹ ਬਦਲਾਅ
ਬੀਤੇ ਮੰਗਲਵਾਰ ਤੋਂ ਹੀ ਹਰਵੀਰ ਸਿੰਘ ਨੂੰ ਬੁਖ਼ਾਰ ਦੀ ਸ਼ਿਕਾਇਤ ਸੀ, ਜਿਸ ਕਾਰਨ ਉਹ ਦਫ਼ਤਰ ਨਹੀਂ ਜਾ ਰਹੇ ਸਨ। ਹਰਵੀਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਸ਼ਨੀਵਾਰ ਸਵੇਰੇ ਤੜਕੇ 4 ਵਜੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਅਰੂਸਾ ਆਲਮ ਨੂੰ ਲੈ ਕੇ ਕੈਪਟਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ, ਕੀਤੀ ਇਹ ਮੰਗ
ਦੱਸਣਯੋਗ ਹੈ ਕਿ 30 ਸਤੰਬਰ ਨੂੰ ਹਰਵੀਰ ਸਿੰਘ ਆਨੰਦ ਨੇ ਸੇਵਾ ਮੁਕਤ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਕੋਰੋਨਾ ਵਰਗੀ ਬੀਮਾਰੀ ਕਾਰਨ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ। 'ਅਧਿਆਪਕ ਦਿਵਸ' 'ਤੇ ਇਸ ਦੁਖ਼ਦ ਖ਼ਬਰ ਕਾਰਨ ਕਈ ਸਕੂਲਾਂ 'ਚ ਅੱਜ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਕਲਯੁਗੀ ਭਰਾ ਨੇ ਨਾਬਾਲਗ ਭੈਣ ਨਾਲ ਜੋ ਕੀਤਾ, ਸੁਣ ਯਕੀਨ ਨਹੀਂ ਹੋਵੇਗਾ
ਬਿਨਾਂ ਸਹਾਰੇ ਚੱਲਣ 'ਚ ਅਸਮਰਥ ਇਨ੍ਹਾਂ ਅਧਿਆਪਕਾਂ ਨੇ ਕੋਰੋਨਾ ਕਾਲ 'ਚ ਵੀ ਨਿਭਾਈ ਅਹਿਮ ਭੂਮਿਕਾ
NEXT STORY