ਲੁਧਿਆਣਾ (ਵਿੱਕੀ)- ਜਵਾਹਰ ਨਗਰ ਦੇ ਸਰਕਾਰੀ ਸਕੂਲ ’ਚ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਨੂੰ ਰੇਤ ਦੀਆਂ ਬੋਰੀਆਂ ਚੁੱਕਣ ਲਈ ਕਹਿਣ ਦੇ ਮਾਮਲੇ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਿੱਥੇ ਕੈਂਪਸ ਮੈਨੇਜਰ ਨੂੰ ਬਰਖਾਸਤ ਅਤੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ, ਉਥੇ ਹੀ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵਿਭਾਗ ਵੱਲੋਂ ਬਣਾਈ ਕਮੇਟੀ ਵੱਲੋਂ ਕੱਲ ਸ਼ੁਰੂ ਕੀਤੀ ਜਾਂਚ ਦੂਜੇ ਦਿਨ ਵੀ ਜਾਰੀ ਰਹੀ। ਕਮੇਟੀ ’ਚ ਸ਼ਾਮਲ 2 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਨੀਵਾਰ ਸਵੇਰੇ ਸਕੂਲ ਪੁੱਜੇ ਅਤੇ ਵਿਦਿਆਰਥੀਆਂ ਦੇ ਬਿਆਨ ਲਏ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਟੀਮ ਜਾਂਚ ਲਈ ਸਕੂਲ ਪੁੱਜੀ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ, ਕੈਂਪਸ ਮੈਨੇਜਰ ਬਰਖ਼ਾਸਤ
ਟੀਮ 9.30 ਵਜੇ ਸਕੂਲ ਪੁੱਜੀ ਤਾਂ ਸਕੂਲ ’ਚ ਪੇਪਰ ਚੱਲ ਰਿਹਾ ਸੀ। ਇਸ ਦੌਰਾਨ ਦੋਵਾਂ ਪ੍ਰਿੰਸੀਪਲਾਂ ਨੇ ਕੇਸ ਨਾਲ ਸਬੰਧਤ ਹਰ ਪਹਿਲੂ ਦਾ ਰਿਕਾਰਡ ਇਕੱਠਾ ਕੀਤਾ। ਜਾਣਕਾਰੀ ਅਨੁਸਾਰ ਟੀਮ ਵੱਲੋਂ ਜਾਂਚ ਰਿਪੋਰਟ ਡੀ.ਈ.ਓ. ਨੂੰ ਸੌਂਪੀ ਜਾਵੇਗੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਉਕਤ ਮਾਮਲੇ ’ਚ ਪ੍ਰਿੰਸੀਪਲ ਖਿਲਾਫ ਕੀਤੀ ਕਾਰਵਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸੀਪਲ ਆਪਣੀ ਗੱਲ ਰੱਖਣ ਲਈ ਮੰਤਰੀ ਨੂੰ ਵੀ ਮਿਲ ਸਕਦੇ ਹਨ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
NEXT STORY