ਚੰਡੀਗੜ੍ਹ : ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫ਼ਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਅਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਪਹਿਲਾ ਬੈਚ 14 ਦਸੰਬਰ ਤੋਂ ਸਾਰੇ ਸਿਖਲਾਈ ਸੈਂਟਰਾਂ ਤੇ ਸ਼ੁਰੂ ਕੀਤਾ ਜਾ ਰਹਾ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਜੇਕਰ ਕੋਵਿਡ ਦੇ ਹਾਲਾਤ ਠੀਕ ਰਹਿੰਦੇ ਹਨ ਤਾਂ ਚਾਰ ਹੋਰ ਬੈਚ ਵੀ ਸਾਰੇ ਸਿਖਲਾਈ ਕੇਂਦਰਾਂ 'ਤੇ ਚਲਾਏ ਜਾਣਗੇ। ਇਸ ਵਿਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਏਗੀ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਰੀਫਰੈਸ਼ਮੈਂਟ, ਖਾਣੇ ਤੋਂ ਇਲਾਵਾ ਵਜੀਫਾ ਵੀ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਵਿਭਾਗ ਵੱਲੋਂ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫਤ ਦਿੱਤਾ ਜਾਵੇਗਾ।
ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ 'ਤੇ ਵਿਭਾਗੀ ਕਮੇਟੀਆਂ ਵਲੋਂ ਕੀਤੀ ਜਾਵੇਗੀ। ਇਸ ਲਈ ਸਮੂਹ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ/ਡੇਅਰੀ ਫਾਰਮਰਾਂ/ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਜਾਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਚ ਬਿਨੈ ਪੱਤਰ ਦੇਣ ਤਾਂ ਜੋ ਉਨ੍ਹਾਂ ਦਾ ਬਿਨੈ ਪੱਤਰ ਵਿਭਾਗੀ ਕਮੇਟੀ ਵਿਚ ਵਿਚਾਰਿਆ ਜਾ ਸਕੇ।
ਫਤਿਹਗੜ੍ਹ ਪੰਜਗਰਾਈਆਂ ਤੋਂ ਕੋਵਿਡ ਦੇ ਲਏ 120 ਨਮੂਨੇ ਲਏ ਗਏ
NEXT STORY