ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੁਕਮਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਰਟ ਸਕੂਲ ਨੀਤੀ ਦੇ ਹੇਠ ਹੁਣ ਤੱਕ ਲਗਪਗ 70 ਫ਼ੀਸਦੀ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ। ਸਿੰਗਲਾ ਨੇ ਇਹ ਕਦਮ ਵੱਖ-ਵੱਖ ਮੀਟਿੰਗਾਂ ਦੌਰਾਨ ਸਕੂਲ ਮੁਖੀਆਂ ਵੱਲੋਂ ਸਮਾਰਟ ਕਲਾਸ ਰੂਮਜ਼ ਦੀ ਤਰਜ਼ ’ਤੇ ਸਮਾਰਟ ਸਟਾਫ਼ ਰੂਮ ਬਣਾਉਣ ਦੇ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਚੁੱਕਿਆ ਹੈ। ਸੂਬੇ ਦੇ ਸਮੂਹ 3638 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਨਵਾਂ ਰੂਪ ਦੇਣ ਲਈ 3000 ਰੁਪਏ ਪ੍ਰਤੀ ਸਟਾਫ਼ ਰੂਮ ਫੰਡ ਜਾਰੀ ਕੀਤੇ ਗਏ ਹਨ ਅਤੇ ਬਾਕੀ ਪ੍ਰਬੰਧ ਸਕੂਲਾਂ ਵੱਲੋਂ ਆਪਣੇ ਸਰੋਤਾਂ ਤੋਂ ਕੀਤਾ ਜਾਵੇਗਾ। ਇਹ ਰਾਸ਼ੀ ਫਰਨੀਚਰ, ਖਿੜਕੀਆਂ, ਦਰਵਾਜ਼ੇ ਅੰਦਰੋਂ ਅਤੇ ਬਾਹਰੋਂ ਆਕਰਸ਼ਕ ਪੇਂਟ ਕਰਵਾਉਣ, ਸਟਾਫ਼ ਰੂਮ ਵਿਚ ਬਾਲਾ ਵਰਕ ਕਰਵਾਉਣ, ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਉਣ, ਸਟਾਫ਼ ਦੇ ਜ਼ਰੂਰੀ ਸਮਾਨ ਲਈ ਰੈਕ ਅਤੇ ਅਲਮਾਰੀਆਂ ਦੀ ਸੁਵਿਧਾ, ਬਿਜਲੀ ਪ੍ਰਬੰਧਾਂ ਆਦਿ ਲਈ ਵਰਤੀ ਜਾਵੇਗੀ।
ਇਹ ਵੀ ਪੜ੍ਹੋ : ਕਾਂਗਰਸ ’ਚ ਅਜੇ ਨਹੀਂ ਨਿੱਬੜਿਆ ਕਲੇਸ਼, ਚੋਣਾਂ ’ਚ ਮੁੱਖ ਮੰਤਰੀ ਨੂੰ ਲੈ ਕੇ ਹਰੀਸ਼ ਰਾਵਤ ਦਾ ਵੱਡਾ ਬਿਆਨ
ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਕੁੱਲ 227 ਸਕੂਲਾਂ ਲਈ 6.81 ਲੱਖ ਰੁਪਏ, ਬਰਨਾਲਾ ਦੇ 90 ਸਕੂਲਾਂ ਲਈ 2.7 ਲੱਖ ਰੁਪਏ, ਬਠਿੰਡਾ ਦੇ 202 ਸਕੂਲਾਂ ਲਈ 6.06 ਲੱਖ ਰੁਪਏ, ਫਰੀਦਕੋਟ ਦੇ 85 ਸਕੂਲਾਂ ਲਈ 2.55 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਦੇ 81 ਸਕੂਲਾਂ ਲਈ 2.43 ਲੱਖ ਰੁਪਏ, ਫ਼ਾਜ਼ਿਲਕਾ ਦੇ 147 ਸਕੂਲਾਂ ਲਈ 4.41 ਲੱਖ ਰੁਪਏ, ਫ਼ਿਰੋਜ਼ਪੁਰ ਦੇ 125 ਸਕੂਲਾਂ ਲਈ 3.75 ਲੱਖ ਰੁਪਏ, ਗੁਰਦਾਸਪੁਰ ਦੇ 207 ਸਕੂਲਾਂ ਲਈ 6.21 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ 269 ਸਕੂਲਾਂ ਲਈ 8.07 ਲੱਖ ਰੁਪਏ, ਜਲੰਧਰ ਦੇ 273 ਸਕੂਲਾਂ ਲਈ 8.19 ਲੱਖ ਰੁਪਏ, ਕਪੂਰਥਲਾ ਦੇ 232 ਸਕੂਲਾਂ ਲਈ 3.96 ਲੱਖ ਰੁਪਏ, ਲੁਧਿਆਣਾ ਦੇ 343 ਸਕੂਲਾਂ ਲਈ 10.29 ਲੱਖ ਰੁਪਏ, ਮਾਨਸਾ ਦੇ 131 ਸਕੂਲਾਂ ਲਈ 3.93 ਲੱਖ ਰੁਪਏ, ਮੋਗਾ ਦੇ 168 ਸਕੂਲਾਂ ਲਈ 5.04 ਲੱਖ ਰੁਪਏ, ਮੁਕਤਸਰ ਦੇ 153 ਸਕੂਲਾਂ ਲਈ 4.59 ਲੱਖ ਰੁਪਏ, ਪਠਾਨਕੋਟ ਦੇ 81 ਸਕੂਲਾਂ ਲਈ 2.43 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ 203 ਸਕੂਲਾਂ ਲਈ 6.09 ਲੱਖ ਰੁਪਏ, ਰੂਪਨਗਰ ਦੇ 114 ਸਕੂਲਾਂ ਲਈ 3.42 ਲੱਖ ਰੁਪਏ, ਐਸ.ਬੀ.ਐਸ. ਨਗਰ ਦੇ 105 ਸਕੂਲਾਂ ਲਈ 3.15 ਲੱਖ ਰੁਪਏ, ਸੰਗਰੂਰ ਦੇ 221 ਸਕੂਲਾਂ ਲਈ 6.63 ਲੱਖ ਰੁਪਏ, ਐਸ.ਏ.ਐਸ. ਨਗਰ ਦੇ 109 ਸਕੂਲਾਂ ਲਈ 3.27 ਲੱਖ ਰੁਪਏ ਅਤੇ ਤਰਨ ਤਾਰਨ ਦੇ 172 ਸਕੂਲਾਂ ਲਈ 5.16 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦਿਆਂ ਵਿਵਾਦਾਂ ’ਚ ਘਿਰੇ ਸਿੱਧੂ, ਕਿਸਾਨ ਆਗੂਆਂ ਨੇ ਦੋ ਟੁੱਕ ’ਚ ਦਿੱਤੇ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਰੇਲਵੇ ਲਾਈਨਾਂ ਤੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਦਿੱਤਾ ਇਹ ਬਿਆਨ
NEXT STORY