ਨਵਾਂਸ਼ਹਿਰ,(ਜੋਬਨਪ੍ਰੀਤ) : ਕੋਰੋਨਾ ਵਾਇਰਸ ਕਾਰਣ ਜਿਥੇ ਸੂਬੇ 'ਚ ਮੌਤਾਂ ਹੋ ਰਹੀਆਂ ਹਨ, ਉਥੇ ਹੀ ਅੱਜ ਕੋਰੋਨਾ ਵਾਇਰਸ ਇਕ ਨੌਜਵਾਨ ਦੀ ਖੁਦਕੁਸ਼ੀ ਦਾ ਕਾਰਣ ਵੀ ਬਣ ਗਿਆ। ਜਾਣਕਾਰੀ ਮੁਤਾਬਕ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਨਿਵਾਸੀ ਇਕ ਜਨਾਨੀ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਦੇ ਬਾਅਦ ਉਨ੍ਹਾਂ ਦੀ ਮਾਂ ਨੂੰ ਆਈਸੋਲੇਸ਼ਨ ਸੈਂਟਰ 'ਚ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਦੀ ਮਾਂ ਨੂੰ ਸਿਹਤ ਵਿਭਾਗ ਦੀ ਟੀਮ ਘਰ ਛੱਡ ਗਈ ਸੀ ਪਰ ਕੁੱਝ ਦੇਰ ਬਾਅਦ ਦੁਬਾਰਾ ਉਨ੍ਹਾਂ ਦੀ ਮਾਂ ਨੂੰ ਵਾਪਸ ਲੈ ਗਏ। ਇਸ ਦੌਰਾਨ ਉਸ ਦੇ ਛੋਟੇ ਭਰਾ ਕਿੰਦੀ ਨੇ ਦੁਖੀ ਹੋਣ ਦੇ ਚੱਲਦੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।
ਉਥੇ ਹੀ ਮੌਕੇ 'ਤੇ ਮੁਹੱਲਾ ਵਾਸੀ ਵੱਡੇ ਪੱਧਰ 'ਤੇ ਇਕੱਠੇ ਹੋਏ, ਜਿਨ੍ਹਾਂ ਵਲੋਂ ਸਿਹਤ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਮਾਤਾ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਗੁਜ਼ਾਰਾ ਕਰਦੀ ਸੀ। ਲੋਕ ਮੰਗ ਕਰ ਰਹੇ ਹਨ ਕਿ ਅਮੀਰਾਂ ਵਾਲੇ ਨਿਯਮ ਗਰੀਬਾਂ ਲਈ ਵੀ ਲਾਗੂ ਕੀਤੇ ਜਾਣ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 208 ਨਵੇਂ ਮਾਮਲੇ ਆਏ ਸਾਹਮਣੇ, 23 ਦੀ ਮੌਤ
NEXT STORY