ਚੰਡੀਗੜ੍ਹ (ਰਮਨਜੀਤ) : ਪੰਜਾਬ ਦੀ ਮਾਨ ਸਰਕਾਰ ਵੱਖ-ਵੱਖ ਵਿਭਾਗਾਂ 'ਚ ਕੰਮ ਨਾ ਕਰਨ ਵਾਲੇ ਅਫ਼ਸਰਾਂ ਅਤੇ ਮੁਲਾਜ਼ਮਾਂ 'ਤੇ ਸਖ਼ਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਲ ਸਰੋਤ ਵਿਭਾਗ 'ਚ ਵੱਖ-ਵੱਖ ਵਿੰਗਾਂ ਬ੍ਰਾਂਚਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਹੈ ਅਤੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੂਚੀ ਮੰਗ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਨਵੇਂ ਮੰਤਰੀਆਂ ਨੂੰ ਕਿਹੜੇ-ਕਿਹੜੇ ਵਿਭਾਗ ਮਿਲਣਗੇ, ਜਲਦ ਹੀ ਹੋਵੇਗਾ ਐਲਾਨ
ਇਸ ਤੋਂ ਬਾਅਦ ਹੁਣ ਜਲ ਸਰੋਤ ਵਿਭਾਗ 'ਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ 'ਤੇ ਛਾਂਟੀ ਦੀ ਤਲਵਾਰ ਲਟਕ ਗਈ ਹੈ। ਵਿਭਾਗ ਦੇ ਸੁਪਰੀਡੈਂਟ ਦੇ ਹਵਾਲੇ ਨਾਲ ਜਾਰੀ ਪੱਤਰ ਵਿਭਾਗ ਦੇ ਵੱਖ-ਵੱਖ ਵਿੰਗਾਂ, ਬ੍ਰਾਂਚਾਂ ਦੇ ਮੁਖੀਆਂ, ਮੁੱਖ ਇੰਜੀਨੀਅਰ ਕੈਨਾਲ ਸਤਲੁਜ ਸਿਸਟਮ, ਗਰਾਊਂਡ ਵਾਟਰ ਅਤੇ ਹੋਰਨਾਂ ਨੂੰ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਤੇ ਸਰਕਾਰੀ ਅਦਾਰੇ ਹੁਣ ਨਹੀਂ ਕਰ ਸਕਣਗੇ ਮਨਮਰਜ਼ੀ, ਜਾਰੀ ਹੋਈ ਸਖ਼ਤ ਹੁਕਮਾਂ ਵਾਲੀ ਇਹ ਚਿੱਠੀ
ਪੱਤਰ 'ਚ ਕਿਹਾ ਗਿਆ ਹੈ ਕਿ ਇਹ ਅਤਿ ਜ਼ਰੂਰੀ ਹੈ ਅਤੇ ਦੇਰੀ ਅਤੇ ਅਣਗਹਿਲੀ ਦੀ ਜ਼ਿੰਮੇਵਾਰੀ ਸਬੰਧਿਤ ਦਫ਼ਤਰ ਦੀ ਹੋਵੇਗੀ। ਵਿਭਾਗ ਵੱਲੋਂ ਇਸ ਪੱਤਰ ਜਾਰੀ ਕਰਨ ਨਾਲ ਅਧਿਕਾਰੀਆਂ ਤੇ ਮੁਲਾਜ਼ਮਾਂ 'ਚ ਹਫੜਾ-ਦਫੜੀ ਮਚ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ
NEXT STORY