ਚੰਡੀਗੜ੍ਹ (ਬਿਊਰੋ) : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ। ਅੱਜ ਇਨ੍ਹਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਿਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ੈਂਟੇਸ਼ਨਾਂ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ : 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਸਿੰਗਲਾ
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਵਿਜੇ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਐੱਚ. ਓ. ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ, ਵਧੀਕ ਸਕੱਤਰ ਮਾਲ ਕਰਨੈਲ ਸਿੰਘ ਆਦਿ ਹਾਜ਼ਰ ਸਨ।
ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
ਸਾਡੀ ਸਰਕਾਰ 'ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ : ਧਾਲੀਵਾਲ
NEXT STORY