ਚੰਡੀਗੜ੍ਹ : ਪੰਜਾਬ ਵਿਚ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਸਾਊਥ ਤੋਂ ਡਾ. ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ। ਫੌਜਾ ਸਿੰਘ ਸਰਾਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਕਾਰਜਭਾਰ ਸੰਭਾਲਣਗੇ। ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੀ ਵਾਗਡੋਰ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਸਿੱਖਿਆ ਮਹਿਕਮਾ ਵਾਪਸ ਲੈ ਲਿਆ ਹੈ। ਹੁਣ ਹਰਜੋਤ ਬੈਂਸ ਨਵੇਂ ਸਕੂਲ ਸਿੱਖਿਆ ਮੰਤਰੀ ਹੋਣਗੇ। ਹਰਜੋਤ ਬੈਂਸ ਕੋਲ ਜੇਲ੍ਹ ਮਹਿਕਮਾ ਵੀ ਰਹੇਗਾ। ਦੂਜੇ ਪਾਸੇ ਮੀਤ ਹੇਅਰ ਨੂੰ ਹੁਣ ਗਵਰਨੈਂਸ ਸੁਧਾਰ, ਪ੍ਰਿੰਟਿੰਗ ਐਂਡ ਸਟੇਸ਼ਨਰੀ, ਸਾਇੰਸ ਟੈਕਨਾਲੌਜੀ ਐਂਡ ਐਨਵਾਇਰਮੈਂਟ, ਸਪੋਰਟਸ ਐਂਡ ਯੂਥ ਸਰਵਿਸ ਅਤੇ ਉੱਚ ਸਿੱਖਿਆ ਮਹਿਕਮੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ ’ਚ ਭਗਵੰਤ ਮਾਨ ਸਰਕਾਰ, ਸਾਬਕਾ ਮੰਤਰੀ ਤੇ ਵਿਧਾਇਕ ਰਡਾਰ ’ਤੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ 'ਚ 1178 ਕਰੋੜ ਦੇ ਘਪਲੇ ਦਾ ਮਾਮਲਾ : ED ਦੇ ਦਬਾਅ ਮਗਰੋਂ ਸੂਬਾ ਸਰਕਾਰ ਨੇ ਸ਼ੁਰੂ ਕੀਤੀ ਜਾਂਚ
NEXT STORY