ਜਲੰਧਰ, (ਪ੍ਰੀਤ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 17 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਪਠਾਨਕੋਟ ਦੇ ਜਾਅਲੀ ਟ੍ਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਨਰੇਸ਼ ਜੋਸ਼ੀ ਨੇ ਦੱਸਿਆ ਕਿ ਮਨਜੀਤ ਸਿੰਘ ਵਾਸੀ ਪੱਤੜ ਕਲਾਂ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪਠਾਨਕੋਟ ਦੇ ਏਜੰਟ ਕੁਲਜਿੰਦਰ ਉਰਫ ਅਨੁਜ ਨੇ 17 ਲੱਖ ਦੀ ਠੱਗੀ ਮਾਰੀ। ਇਸ ਸਬੰਧੀ ਧੋਖਾਦੇਹੀ ਦਾ ਕੇਸ ਦਰਜ ਕੀਤਾ ਗਿਆ ਅਤੇ ਮੁਲਜ਼ਮ ਕੁਲਜਿੰਦਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਫੌਜੀ ਕੰਟੀਨਾਂ ਨੂੰ ਵੀ ਜੀ. ਐੱਸ. ਟੀ. ਦੇ ਸਿਸਟਮ ਨੇ ਕੀਤਾ ਪ੍ਰਭਾਵਿਤ
NEXT STORY