ਫ਼ਰੀਦਕੋਟ (ਹਾਲੀ) - ਡਿਪੂ ਹੋਲਡਰ ਯੂਨੀਅਨ ਦੀ ਮੀਟਿੰਗ ਚੇਅਰਮੈਨ ਬਿੱਲੂ ਬਜਾਜ ਤੇ ਬਿੱਕਰ ਸਿੰਘ ਜ਼ਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਿੱਲੂ ਬਜਾਜ ਅਤੇ ਪ੍ਰਧਾਨ ਬਿੱਕਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ 26 ਹਜ਼ਾਰ ਡਿਪੂ ਹੋਲਡਰਾਂ ਨੇ ਬਿਨਾਂ ਸ਼ਰਤ ਸਮਰਥਨ ਦਿੱਤਾ ਸੀ ਪਰ ਫ਼ਿਰ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ 'ਤੇ ਕਣਕ, ਖੰਡ, ਚਾਹਪੱਤੀ ਤੇ ਦਾਲਾਂ ਹਰ ਮਹੀਨੇ ਡਿਪੂ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ ਪਰ ਸਰਕਾਰ ਵੱਲੋਂ 6 ਮਹੀਨਿਆਂ ਦੀ ਕਣਕ ਵੰਡ ਕੇ ਡਿਪੂ ਹੋਲਡਰਾਂ ਨੂੰ ਵਿਹਲੇ ਕਰ ਦਿੱਤਾ ਗਿਆ ਕਿਉਂਕਿ ਇਹ ਕਣਕ ਫ਼ੂਡ ਸਪਲਾਈ ਮਹਿਕਮੇ ਵੱਲੋਂ ਵੰਡੀ ਜਾਂਦੀ ਹੈ, ਜੋ ਪਹਿਲਾਂ ਡਿਪੂ ਹੋਲਡਰਾਂ ਵੱਲੋਂ ਵੰਡੀ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਨਾਜ ਦੀ ਵੰਡ ਵਿਚ 25 ਰੁਪਏ ਪ੍ਰਤੀ ਕੁਇੰਟਲ ਦਾ ਕਮੀਸ਼ਨ ਦੇਣਾ ਸੀ, ਜੋ ਅਜੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡਿਪੂ ਹੋਲਡਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।
ਹਾਈ ਵੋਲਟਜ ਤਾਰਾਂ ਦੀ ਲਪੇਟ 'ਚ ਆਏ ਨੌਜਵਾਨ ਦੀ ਹਾਲਤ ਗੰਭੀਰ
NEXT STORY