ਜੈਤੋ (ਪਰਾਸ਼ਰ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਆਈ. ਏ. ਐੱਸ. ਨੇ ਮੰਗਲਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਦੇ ਹੁਕਮ ’ਤੇ ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਤਾਇਨਾਤ ਮੈਡੀਕਲ ਅਫ਼ਸਰ (ਸਪੈਸ਼ਲਿਸਟ/ਜਨਰਲ) ਜੋ ਕਿ ਵੱਖ-ਵੱਖ ਸਟੇਸ਼ਨਾਂ ’ਤੇ ਡੈਪੂਟੇਸ਼ਨਾਂ ’ਤੇ ਤਾਇਨਾਤ ਹਨ, ਦੇ ਡੈਪੂਟੇਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਬਜ਼ੁਰਗਾਂ ਨੇ ਮਾਸੂਮ ਬੱਚੇ 'ਤੇ ਢਾਹਿਆ ਤਸ਼ੱਦਦ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਫੌਰੀ ਐਕਸ਼ਨ
ਸਿਹਤ ਸਕੱਤਰ ਨੇ ਸਮੂਹ ਸਿਵਲ ਸਰਜਨ ਪੰਜਾਬ ਨੂੰ ਹੁਕਮ ਭੇਜਦੇ ਹੋਏ ਹਦਾਇਤ ਕੀਤੀ ਹੈ ਕਿ ਉਕਤ ਹੁਕਮ ਦੀ ਇਨ-ਬਿਨ ਪਾਲਣਾ ਕਰਦੇ ਹੋਏ ਡੈਪੂਟੇਸ਼ਨ ’ਤੇ ਤਾਇਨਾਤ ਮੈਡੀਕਲ ਅਫਸਰਾਂ ਨੂੰ ਤੁਰੰਤ ਉਨ੍ਹਾਂ ਦੀ ਅਸਲ ਤਾਇਨਾਤੀ ਵਾਲੇ ਸਟੇਸ਼ਨਾਂ ’ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮੋਹਾਲੀ ਵਿਖੇ ਹੋਏ ਰਾਕੇਟ ਹਮਲੇ ਦੇ ਮਾਮਲੇ ’ਚ ਪੁਲਸ ਯੂ-ਟਿਊਬ ’ਤੇ ਰੱਖਣ ਲੱਗੀ ਨਜ਼ਰ, ਮਿਲੇ ਅਹਿਮ ਸੁਰਾਗ
NEXT STORY