ਜਲੰਧਰ (ਧਵਨ)–ਪੰਜਾਬ ਦੇ ਉੱਪ-ਮੁੱਖ ਮੰਤਰੀ ਓ. ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਮਹਿਕਮਾ ਵੀ ਹੈ, ਵੱਲੋਂ ਅਗਲੇ ਕੁਝ ਦਿਨਾਂ ’ਚ ਭਾਰੀ ਫੇਰਬਦਲ ਕੀਤੇ ਜਾਣਗੇ। ਸੋਨੀ ਨੇ ਇਸ ਸਬੰਧ ’ਚ ਸਿਹਤ ਮਹਿਕਮੇ ਦੇ ਅਧਿਕਾਰੀਆਂ ਦੀਆਂ ਸੂਚੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਿਹਤ ਮਹਿਕਮੇ ’ਚ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਦੇ ਤਬਾਦਲੇ ਅਗਲੇ ਕੁਝ ਦਿਨਾਂ ’ਚ ਸੰਭਵ ਹਨ। ਇਸ ਸਬੰਧ ’ਚ ਸੋਨੀ ਨੇ ਸਾਰੇ ਅਧਿਕਾਰੀਆਂ ਦੀਆਂ ਫਾਈਲਾਂ ਮੰਗਵਾ ਲਈਆਂ ਹਨ, ਜਿਨ੍ਹਾਂ ’ਤੇ ਮੰਥਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟਾਂਡਾ: ਪਿਓ-ਪੁੱਤ ਦਾ ਇਕੱਠਿਆਂ ਹੋਇਆ ਸਸਕਾਰ, ਭੈਣਾਂ ਨੇ ਭਰਾ ਦੇ ਸਿਰ 'ਤੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਸਿਹਤ ਮਹਿਕਮੇ ’ਚ ਅਧਿਕਾਰੀਆਂ ਦੇ ਅੰਦਰ ਇਹ ਫੇਰਬਦਲ ਦੋ-ਤਿੰਨ ਪੜਾਵਾਂ ’ਚ ਹੋ ਸਕਦਾ ਹੈ। ਪਹਿਲੇ ਪੜਾਅ ’ਚ ਸਿਵਲ ਸਰਜਨ ਅਤੇ ਮੈਡੀਕਲ ਸੁਪਰਡੈਂਟ ਬਦਲੇ ਜਾਣਗੇ ਅਤੇ ਉਸ ਤੋਂ ਬਾਅਦ ਮੈਡੀਕਲ ਅਫ਼ਸਰਾਂ ਦੇ ਤਬਾਦਲੇ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਸੋਨੀ ਵੱਲੋਂ ਇਸ ਸਬੰਧ ’ਚ ਸੀਨੀਅਰ ਅਧਿਕਾਰੀਆਂ ਦੇ ਨਾਲ ਸਲਾਹ-ਮਸ਼ਵਰਾ ਵੀ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਿਆਂ ’ਚ ਤਾਇਨਾਤ ਸਿਵਲ ਸਰਜਨਾਂ ਅਤੇ ਹੋਰ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਭਿਆਨਕ ਹਾਦਸਾ, ਪਲਟੀਆਂ ਖਾ ਕੇ ਪੁਲੀ ’ਤੇ ਚੜ੍ਹੀ ਕਾਰ, ਦੋ ਨੌਜਵਾਨਾਂ ਦੀ ਮੌਤ
ਸੂਤਰਾਂ ਨੇ ਦੱਸਿਆ ਕਿ ਸੋਨੀ ਵੱਲੋਂ ਸਾਫ਼-ਸੁਥਰੇ ਅਕਸ ਵਾਲੇ ਸਿਹਤ ਅਧਿਕਾਰੀਆਂ ਦੀਆਂ ਨਿਯੁਕਤੀਆਂ ਜ਼ਿਲ੍ਹਿਆਂ ’ਚ ਕੀਤੀਆਂ ਜਾਣਗੀਆਂ, ਜਿਨ੍ਹਾਂ ਦਾ ਸਬੰਧ ਪਬਲਿਕ ਡੀਲਿੰਗ ਨਾਲ ਰਹਿੰਦਾ ਹੈ।
ਸਿਹਤ ਮਹਿਕਮੇ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੋਨੀ ਵੱਲੋਂ ਲਗਾਤਾਰ ਚੰਡੀਗੜ੍ਹ ’ਚ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਬੈਠਕਾਂ ਕਰਕੇ ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਸਿਹਤ ਸਬੰਧੀ ਸਕੀਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਸੋਨੀ ਨੇ ਜਿੱਥੇ ਕੋਵਿਡ ’ਤੇ ਕੰਟਰੋਲ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਉਹ ਸਿਹਤ ਮਹਿਕਮੇ ਨੂੰ ਬਿਹਤਰ ਬੁਨਿਆਦੀ ਢਾਂਚਾ ਦਣ ਲਈ ਯਤਨਸ਼ੀਲ ਹਨ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਤੋਂ ਪਰੇਸ਼ਾਨ 2 ਬੱਚਿਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ
NEXT STORY