ਜਲੰਧਰ (ਐੱਨ. ਮੋਹਨ)— ਪਹਿਲਾਂ ਮੁੱਖ ਮੰਤਰੀ ਬਣਾਉਣ ਅਤੇ ਹੁਣ ਮੰਤਰੀ ਮੰਡਲ ਦੇ ਗਠਨ ’ਚ ਉਲਝੀ ਪੰਜਾਬ ਸਰਕਾਰ ਹੁਣ ਇਕ ਹੋਰ ਪਰੇਸ਼ਾਨੀ ’ਚ ਦਿੱਸ ਰਹੀ ਹੈ। ਸੂਬੇ ’ਚ ਵੀ. ਆਈ. ਪੀ. ਕਲਚਰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ’ਚ ਲੱਗੀ ਚਰਨਜੀਤ ਸਿੰਘ ਦੀ ਸਰਕਾਰ ’ਚ ਹੁਣ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਦੀ ਮੰਗ ਸਰਕਾਰ ਦੇ ਅੱਗੇ ਰੱਖ ਦਿੱਤੀ ਹੈ। ਸੋਨੀ ਨੇ ਆਪਣੇ ਸਕੱਤਰ ਦੇ ਜ਼ਰੀਏ ਮਹਿਕਮੇ ਨੂੰ ਕਿਹਾ ਹੈ ਕਿ ਉੱਪ ਮੁੱਖ ਮੰਤਰੀ ਨੂੰ ਵੀ ਰਿਹਾਇਸ਼ ਅਤੇ ਕਾਰਜਕਾਲ ਲਈ ਮੁੱਖ ਮੰਤਰੀ ਦੇ ਬਰਾਬਰ ਹੀ ਸਹੂਲਤਾਂ ਦਿੱਤੀਆਂ ਜਾਣ।
ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ
ਸੂਬੇ ’ਚ ਪਹਿਲੀ ਵਾਰ ਕਿਸੇ ਸਰਕਾਰ ’ਚ ਦੋ ਉੱਪ ਮੁੱਖ ਮੰਤਰੀ ਬਣੇ ਹਨ। ਇਥੇ ਦੱਸਣਯੋਗ ਹੈ ਕਿ ਸੰਵਿਧਾਨ ’ਚ ਉੱਪ ਮੁੱਖ ਮੰਤਰੀ ਦੇ ਨਾਂ ਦਾ ਕੋਈ ਅਹੁਦਾ ਨਹੀਂ ਹੁੰਦਾ ਸਿਰਫ਼ ਕੈਬਨਿਟ ਦਾ ਹੀ ਅਹੁਦਾ ਹੁੰਦਾ ਹੈ ਪਰ ਮੁੱਖ ਮੰਤਰੀ ਨੇ ਕਿਸੇ ਮੰਤਰੀ ਨੂੰ ਵਿਸ਼ੇਸ਼ ਸਥਾਨ ਅਤੇ ਮਹੱਤਵ ਦੇਣ ਲਈ ਉੱਪ ਮੁੱਖ ਮੰਤਰੀ ਦਾ ਅਹੁਦਾ ਬਣਾਇਆ ਹੈ ਅਤੇ ਅਜਿਹੇ ਉੱਪ ਮੁੱਖ ਮੰਤਰੀਆਂ ਨੂੰ ਅਸਲ ’ਚ ਸੀਨੀਅਰ ਮੰਤਰੀ ਦਾ ਦਰਜਾ ਹੀ ਹਾਸਲ ਹੁੰਦਾ ਹੈ ਅਤੇ ਉਨ੍ਹਾਂ ਦੇ ਕੋਲ ਮਹੱਤਵਪੂਰਨ ਮਹਿਕਮਾ ਗ੍ਰਹਿ ਅਤੇ ਵਿੱਤ ਮਹਿਕਮੇ ਹੁੰਦੇ ਹਨ। ਪੰਜਾਬ ’ਚ ਕਾਂਗਰਸ ਦੀ ਸਰਕਾਰ ’ਚ ਰਾਜਿੰਦਰ ਕੌਰ ਭੱਠਲ ਅਤੇ ਉਸ ਦੇ ਬਾਅਦ ਅਕਾਲੀ ਸਰਕਾਰ ’ਚ ਸੁਖਬੀਰ ਸਿੰਘ ਬਾਦਲ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਹੋਇਆ ਸੀ ਪਰ ਉਨ੍ਹਾਂ ਨੂੰ ਸਹੂਲਤਾਂ ਮੁੱਖ ਮੰਤਰੀ ਦੇ ਬਰਾਬਰ ਹੀ ਦਿੱਤੀਆਂ ਜਾ ਰਹੀਆਂ ਸਨ। ਇਸੇ ਗੱਲ ਨੂੰ ਆਧਾਰ ਰੱਖ ਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਵੀ ਆਪਣੇ ਲਈ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗੀਆਂ ਹਨ।
ਇਹ ਵੀ ਪੜ੍ਹੋ : ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ
ਉੱਪ ਮੁੱਖ ਮੰਤਰੀ ਦੇ ਸਕੱਤਰ ਹਰਬੰਸ ਸਿੰਘ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ’ਚ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਇੱਛਾ ਨੂੰ ਜ਼ਾਹਰ ਕਰਦੇ ਹੋਏ ਲਿਖਿਆ ਗਿਆ ਹੈ ਉੱਪ ਮੁੱਖ ਮੰਤਰੀ ਅਜਿਹਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ। ਦੇਸ਼ ਦੇ 28 ਸੂਬਿਆਂ ’ਚੋਂ 14 ਸੂਬੇ ਅਤੇ 8 ’ਚੋਂ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹਾ ਹੈ ਜਿੱਥੇ ਉੱਪ ਮੁੱਖ ਮੰਤਰੀ ਦੇ ਅਹੁਦੇ ਬਣਾਏ ਗਏ ਹਨ। ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚੋਂ ਆਂਧਰਾ ਪ੍ਰਦੇਸ਼ ਅਜਿਹਾ ਸੂਬਾ ਹੈ, ਜਿੱਥੇ 5 ਡਿਪਟੀ ਮੁੱਖ ਮੰਤਰੀ ਹਨ। ਬਿਹਾਰ, ਗੋਆ, ਪੰਜਾਬ ਅਤੇ ਉੱਤਰ ਪ੍ਰਦੇਸ਼ ’ਚ ਦੋ-ਦੋ ਉੱਪ ਮੁੱਖ ਮੰਤਰੀ ਹਨ ਅਤੇ ਬਾਕੀ 8 ਸੂਬਿਆਂ ’ਚ ਇਕ-ਇਕ ਉੱਪ ਮੁੱਖ ਮੰਤਰੀ ਹੈ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਲੈ ਕੇ ਦਿੱਲੀ ’ਚ ਬੈਠਕਾਂ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਚੰਨੀ ਨੂੰ ਫ਼ਿਰ ਆਇਆ ਹਾਈਕਮਾਨ ਦਾ ਸੱਦਾ, ਮੁੜ ਜਾਣਗੇ ਦਿੱਲੀ
NEXT STORY