ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਇਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਵੋਟ ਬੈਂਕ ਖਿਸਕਦਾ ਵੇਖ ਕੇ ਆਮ ਆਦਮੀ ਪਾਰਟੀ ਸੂਬੇ ਵਿਚ ਇਕ ਨਵਾਂ Experiment ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜਲਦੀ ਹੀ ਦੋ ਡਿਪਟੀ ਮੁੱਖ ਮੰਤਰੀ ਲਗਾਏ ਜਾ ਸਕਦੇ ਹਨ, ਜਿਨ੍ਹਾਂ ਵਿਚੋਂ ਇਕ ਦਲਿਤ ਭਾਈਚਾਰੇ ਤੋਂ ਹੋ ਸਕਦਾ ਹੈ। ਇਸ ਕਦਮ ਰਾਹੀਂ ਪਾਰਟੀ ਅਰਵਿੰਦ ਕੇਜਰੀਵਾਲ ਵੱਲੋਂ 2017 ਦੀਆਂ ਚੋਣਾਂ ਦੌਰਾਨ ਕੀਤੇ ਗਏ ਉਸ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਨੇ ਸੂਬੇ ਵਿਚ ਇਕ ਦਲਿਤ ਉਪ-ਮੁੱਖ ਮੰਤਰੀ ਨਿਯੁਕਤ ਕਰਨ ਦੀ ਗੱਲ ਕਹੀ ਸੀ।
ਪਾਰਟੀ ਦੇ ਸੂਤਰਾਂ ਅਨੁਸਾਰ, ਇਸ ਵੇਲੇ ਦੋ ਪ੍ਰਮੁੱਖ ਮੰਤਰੀ ਇਸ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹਨ: ਹਰਪਾਲ ਸਿੰਘ ਚੀਮਾ ਅਤੇ ਸੰਜੀਵ ਅਰੋੜਾ। ਹਰਪਾਲ ਸਿੰਘ ਚੀਮਾ ਮੌਜੂਦਾ ਵਿੱਤ ਮੰਤਰੀ ਅਤੇ ਪਾਰਟੀ ਦਾ ਪ੍ਰਮੁੱਖ ਦਲਿਤ ਚਿਹਰਾ ਹਨ। ਉੱਥੇ ਹੀ ਉਦਯੋਗ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਇਕ ਪ੍ਰਭਾਵਸ਼ਾਲੀ ਹਿੰਦੂ ਚਿਹਰੇ ਵਜੋਂ ਜਾਣੇ ਜਾਂਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਹਿੰਦੂ ਅਤੇ ਦਲਿਤ ਵੋਟਰਾਂ ਨੂੰ ਇੱਕੋ ਸਮੇਂ ਸਾਧਣ ਲਈ ਦੋ ਉਪ ਮੁੱਖ ਮੰਤਰੀ ਬਣਾਉਣ ਬਾਰੇ ਵੀ ਵਿਚਾਰ ਕਰ ਸਕਦੀ ਹੈ। ਪੰਜਾਬ ਵਿਚ ਦਲਿਤ ਭਾਈਚਾਰੇ ਦੀ ਆਬਾਦੀ 32 ਫੀਸਦੀ ਤੋਂ ਵੱਧ ਹੈ, ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਵੋਟ ਬੈਂਕ ਨੂੰ ਖਿੱਚਣ ਦੀ ਤਿਆਰੀ ਤੋਂ 'ਆਪ' ਦੀ ਚਿੰਤਾ ਵਧਾ ਦਿੱਤੀ ਹੈ।
PM ਸੁਰੱਖਿਆ ਕੋਤਾਹੀ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਵਿਸਥਾਰਤ ਰਿਪੋਰਟ
NEXT STORY