ਜਲੰਧਰ (ਚੋਪੜਾ)– ਪ੍ਰਸ਼ਾਸਨ ਕੋਵਿਡ-19 ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਬੈੱਡਾਂ ਦੀ ਗਿਣਤੀ ਵਧਾ ਕੇ ਉਥੇ ਆਰਜ਼ੀ ਸਹੂਲਤਾਂ ਨੂੰ ਵਿਕਸਿਤ ਕਰੇਗਾ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ਼ੁੱਕਰਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਹਿੱਸਾ ਲੈਣ ਉਪਰੰਤ ਦਿੱਤੀ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਸਾਰੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ। ਕੋਰੋਨਾ ਪੀੜਤ ਮਰੀਜ਼ਾਂ ਦੇ ਲਗਾਤਾਰ ਵਧ ਰਹੇ ਮਾਮਲਿਆਂ ’ਤੇ ਕੰਟਰੋਲ ਕਰਨ ਲਈ ਆਰਜ਼ੀ ਕੋਵਿਡ ਕੇਅਰ ਸੈਂਟਰਾਂ ਵਿਚ ਸਿਹਤ ਸਹੂਲਤਾਂ ਵਧਾਉਣ ’ਤੇ ਜ਼ੋਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਨੀਵਾਰ ਤੇ ਐਤਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਨਹੀਂ ਹੋ ਸਕਣਗੇ ਵਿਆਹ, ਡੀ. ਸੀ. ਨੇ ਲਾਈਆਂ ਇਹ ਪਾਬੰਦੀਆਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਹਸਪਤਾਲਾਂ ਵਿਚ ਲੈਵਲ-3 ਦੇ 4 51 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 382 ਬੈੱਡ ਮਰੀਜ਼ਾਂ ਨਾਲ ਭਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਕੇਅਰ ਸੰਸਥਾਵਾਂ ਵਿਚ ਲੈਵਲ-2 ਦੇ ਲਗਭਗ 610 ਬੈੱਡ ਉਪਲੱਬਧ ਹਨ। ਇਨ੍ਹਾਂ ਬੈੱਡਾਂ ਨੂੰ ਲੈਵਲ-3 ਵਿਚ ਅਪਗ੍ਰੇਡ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਐੱਸ. ਡੀ. ਐੱਮ. ਡਾ. ਜੈਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ ’ਚ ‘ਵੀਕੈਂਡ ਲਾਕਡਾਊਨ’ ਦੌਰਾਨ ਪਸਰਿਆ ਸੰਨਾਟਾ, ਜਾਣੋ ਕੀ-ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ਸ਼ਹਿਰ ’ਚ ‘ਵੀਕੈਂਡ ਲਾਕਡਾਊਨ’ ਦੌਰਾਨ ਪਸਰਿਆ ਸੰਨਾਟਾ, ਜਾਣੋ ਕੀ-ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ
NEXT STORY