ਭਗਤਾ ਭਾਈ (ਢਿੱਲੋਂ) : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਸਮੱਸਿਆ ਨਾ ਆਵੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਦੇ ਪਿੰਡਾਂ ਦੇ ਖੇਤਾਂ ਦੇ ਦੌਰਾ ਕਰਕੇ ਪਰਾਲੀ ਪ੍ਰਬੰਧਨ ਵਿਚ ਲੱਗੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਗਾਂਹ ਵਧੂ ਸੋਚ ਮਾਲਕ ਅਤੇ ਵਾਤਾਵਰਣ ਪ੍ਰੇਮੀ ਕਿਸਾਨਾਂ ਦੇ ਸਹਿਯੋਗ ਸਦਕਾ ਇਸ ਵਾਰ 75 ਫੀਸਦੀ ਪਰਾਲੀ ਸਾੜਨ ਦੀ ਘਟਨਾਵਾਂ ’ਚ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦਾ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਆਉਣ ਵਾਲੇ 2 ਸਾਲਾਂ ਵਿਚ ਬਠਿੰਡਾ ਜ਼ਿਲ੍ਹੇ ’ਚ ਪਰਾਲੀ ਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਵਾਲਾ ਕੋਈ ਵੀ ਕੇਸ ਸਾਹਮਣੇ ਨਹੀਂ ਆਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨ ਕਣਕ ਦੀ ਬਿਜਾਈ ਆਧੁਨਿਕ ਮਸ਼ੀਨਰੀ ਹੈਪੀ ਸੀਡਰ ਨਾਲ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਤਰ੍ਹਾਂ ਦੀਆਂ ਆਧੁਨਿਕ ਮਸ਼ੀਨਰੀ 'ਤੇ ਵਿਸ਼ੇਸ਼ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਖਰੀਦਣ ਜਿਸ 'ਤੇ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਸਬਸਿਡੀ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੇ ਕਿਸਾਨ ਛੋਟੇ ਕਿਸਾਨਾਂ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਛੋਟੇ ਕਿਸਾਨ ਆਪਸੀ ਗਰੁੱਪ ਬਣਾ ਕੇ ਆਧੁਨਿਕ ਮਸ਼ੀਨਰੀ ਦੀ ਖਰੀਦ ਕਰਨ ਜਿਸ 'ਤੇ ਸਬਸਿਡੀ ਵੀ ਮਿਲੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਆਧੁਨਿਕ ਮਸ਼ੀਨਰੀ ਦੀ ਖਰੀਦ ਕਰਨ 'ਤੇ ਪੂਰਨ ਸਹਿਯੋਗ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਤੇ ਉਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ, ਜੇਕਰ ਕੋਈ ਕਿਸਾਨ ਫਿਰ ਵੀ ਪਰਾਲੀ ਤੇ ਉਸ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੇ ਵਾਤਾਵਰਨ ਪ੍ਰੇਮੀ ਗੁਰਤੇਜ ਸਿੰਘ ਚਾਨੀ, ਯਾਦਵਿੰਦਰ ਸਿੰਘ ਖੋਖਰ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਸ ਨੇ ਪਿਛਲੇ ਸਾਲ ਕਰੀਬ 10 ਏਕੜ ਕਣਕ ਦੀ ਬਜਾਈ ਹੈਪੀ ਸੀਡਰ ਮਸ਼ੀਨ ਨਾਲ ਕੀਤੀ ਸੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਸਾਲ ਵੀ 40-50 ਏਕੜ ਤੋਂ ਇਲਾਵਾ 15 ਏਕੜ ਮਲਚਿੰਗ ਵੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਨਾਲ ਉਸ ਨੂੰ ਕਾਫੀ ਵੱਡਾ ਲਾਹਾ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਕਣਕ ਦੀ ਬਿਜਾਈ ਕਰਨ ਨਾਲ ਨਦੀਨ ਘੱਟ ਹੁੰਦਾ ਹੈ ਅਤੇ ਸੁੰਡੀ ਵੀ ਘੱਟ ਪੈਂਦੀ ਹੈ।
ਇਸ ਮੌਕੇ ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਖੇਤੀ ਕਰਨ ਇਸ ਨਾਲ ਜਿੱਥੇ ਉਨ੍ਹਾਂ ਦੀ ਫ਼ਸਲ ਝਾੜ ਵੱਧ ਨਿਕਲੇਗਾ, ਉਥੇ ਹੀ ਆਮਦਨ ਵਿੱਚ ਵੀ ਵਾਧਾ ਹੋਵੇਗਾ।ਇਸ ਸਮੇਂ ਐਸ ਐਸ ਪੀ ਬਠਿੰਡਾ ਸ੍ਰੀਮਤੀ ਅਵਨੀਤ ਕੌਂਡਰ ਐਸ ਐਸ ਪੀ ਨੇ ਕਿਹਾ ਕਿ ਵਾਤਾਵਰਣ ਨੂੰ ਬਣਾਉਣ ਲਈ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਦਲ ਦਾ ਗੜ੍ਹ ਰਹੇ ਹਲਕਾ ਚੱਬੇਵਾਲ ’ਚ ਸੌਖਾ ਨਹੀਂ 'ਆਪ' ਲਈ ਰਾਹ, ਜਾਣੋ ਕੀ ਹੈ ਇਤਿਹਾਸ
NEXT STORY