ਤਰਨਤਾਰਨ (ਬਲਵਿੰਦਰ ਕੌਰ, ਰਾਜੂ) - ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨਤਾਰਨ ਦੀਆਂ ਮੰਡੀਆਂ ਵਿਚ 22 ਅਕਤੂਬਰ ਤੱਕ 526250 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ 'ਚੋਂ 521107 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਾਲ ਜ਼ਿਲੇ ਦੀਆਂ ਮੰਡੀਆਂ 'ਚ ਲਗਭਗ 8 ਲੱਖ 42 ਹਜ਼ਾਰ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਦਕਿ ਪਿਛਲੇ ਸਾਲ ਜ਼ਿਲਾ ਤਰਨਤਾਰਨ ਦੀਆਂ ਮੰਡੀਆਂ 'ਚੋਂ ਕੁੱਲ 588970 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਮੰਡੀਆਂ 'ਚੋਂ 22 ਅਕਤੂਬਰ ਤੱਕ ਪਨਗਰੇਨ ਵੱਲੋਂ 207762 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 95965 ਮੀਟ੍ਰਿਕ ਟਨ, ਪਨਸਪ ਵੱਲੋਂ 95069 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57431 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 56936 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 7944 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 22 ਅਕਤੂਬਰ ਤੱਕ ਖਰੀਦੇ ਗਏ ਝੋਨੇ ਦੀ 597 ਕਰੋੜ 35 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਪਨਗਰੇਨ ਵੱਲੋਂ 235 ਕਰੋੜ 53 ਲੱਖ, ਮਾਰਕਫੈੱਡ ਵੱਲੋਂ 103 ਕਰੋੜ 65 ਲੱਖ, ਪਨਸਪ ਵੱਲੋਂ 308 ਕਰੋੜ 75 ਲੱਖ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 72 ਕਰੋੜ 68 ਲੱਖ, ਪੰਜਾਬ ਐਗਰੋ ਵੱਲੋਂ 69 ਕਰੋੜ 39 ਲੱਖ ਅਤੇ ਐੱਫ. ਸੀ. ਆਈ. ਵੱਲੋਂ 7 ਕਰੋੜ 35 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। 22 ਅਕਤੂਬਰ ਤੱਕ ਖਰੀਦ ਕੀਤੇ ਗਏ ਝੋਨੇ 'ਚੋਂ 288079 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ 'ਚੋਂ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੇ ਖਰੀਦ ਕੀਤੇ ਗਏ ਝੋਨੇ ਨੂੰ ਮੰਡੀਆਂ 'ਚੋਂ ਜਲਦੀ ਚੁੱਕਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ
NEXT STORY