ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਆਮ ਲੋਕਾਂ ਨੂੰ ਸੇਵਾ ਕੇਂਦਰਾਂ ’ਚ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਵਾਸਤੇ ਈ-ਸੇਵਾ ਅਰਜ਼ੀਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਪਹਿਲ ਦੇ ਆਧਾਰ ’ਤੇ ਅਤੇ ਸਮਾਂਬੱਧ ਤਰੀਕੇ ਨਾਲ ਨਿਬੇੜਿਆ ਜਾਵੇ ਤਾਂ ਲੋਕਾਂ ਨੂੰ ਪਾਰਦਰਸ਼ੀ, ਬਿਹਤਰੀਨ ਤੇ ਤੇਜ਼ੀ ਨਾਲ ਸੇਵਾਵਾਂ ਦਿੱਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਿੱਥੇ ਦਫ਼ਤਰਾਂ ਦੀ ਪ੍ਰਕਿਰਿਆ ਨੂੰ ਕਾਗਜ਼ ਰਹਿਤ ਕਰਨ ਲਈ ‘ਈ ਆਫਿਸ’ ਸਾਫਟਵੇਅਰ ਰਾਹੀਂ ਵੱਧ ਤੋਂ ਵੱਧ ਕੰਮ ਕਰਨ ’ਤੇ ਜ਼ੋਰ ਦਿੱਤਾ, ਉੱਥੇ ਫਾਈਲਾਂ ਬਕਾਇਆ ਨਾ ਰੱਖਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਵਿਭਾਗ ‘ਈ ਆਫਿਸ’ ਰਾਹੀਂ ਹੀ ਫਾਈਲਾਂ ਅੱਗੇ ਤੋਰਨ ਤਾਂ ਜੋ ਦਫ਼ਤਰੀ ਪ੍ਰਕਿਰਿਆ ਨੂੰ ਪੇਪਰਲੈੱਸ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਤੋਂ ਕੋਰਟ ਕੇਸਾਂ ਅਤੇ ਵੱਖ-ਵੱਖ ਰਿਕਵਰੀ ਕੇਸਾਂ ਦਾ ਜਾਇਜ਼ਾ ਲਿਆ ਅਤੇ ਰਿਕਵਰੀ ਤੇਜ਼ੀ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਜਿੰਪਾ ਤੇ ਜੌੜੇਮਾਜਰਾ ਨੇ ਨਰਸਾਂ, ਪੈਰਾ ਮੈਡੀਕਲ ਟੈਕਨੀਸ਼ੀਅਨਾਂ ਤੇ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ
NEXT STORY