ਮੋਗਾ (ਗਰੋਵਰ/ਗੋਪੀ) - ਜ਼ਿਲੇ ਦੀਆਂ ਮੰਡੀਆਂ 'ਚ ਬੀਤੀ 12 ਨਵੰਬਰ ਦੀ ਸ਼ਾਮ ਤੱਕ 12,49,823 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 12,45,541 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ। ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ 'ਚ 13,08,894 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ, ਜਦਕਿ ਇਸ ਮਿਤੀ ਤੱਕ 12,41,113 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਆਈ. ਏ. ਐੱਸ. ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ 'ਚੋਂ 11,24,149 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕਰਵਾਈ ਗਈ ਅਤੇ 1773.90 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 4,36,715 ਮੀਟ੍ਰਿਕ ਟਨ, ਮਾਰਕਫੈੱਡ ਨੇ 2,92,807 ਮੀਟ੍ਰਿਕ ਟਨ, ਪਨਸਪ ਨੇ 2,52,158 ਮੀਟ੍ਰਿਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਨੇ 1,48,420 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 1,04,327 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 11,114 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ।
ਲੁੱਟਣ ਦੀ ਨੀਅਤ ਨਾਲ ਆਏ ਲੁਟੇਰੇ ਆਪਣਾ ਸਾਮਾਨ ਗੁਵਾ ਬੈਠੇ
NEXT STORY